ਮਾਝੇ ਦੇ ਸੁਖਰਾਜ ਨਾਲ ਮੰਗਣੇ ਪਿੱਛੋਂ ਜਾਣੋ ਕੀ ਬੋਲੇ ਬਲਜਿੰਦਰ ਕੌਰ (ਵੀਡੀਓ)

Monday, Jan 07, 2019 - 07:18 PM (IST)

ਬਠਿੰਡਾ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਿਸ ਦੇ ਚੱਲਦੇ ਸੋਮਵਾਰ ਨੂੰ ਬਲਜਿੰਦਰ ਕੌਰ ਤੇ ਸੁਖਰਾਜ ਵਲੋਂ ਬਠਿੰਡਾ 'ਚ ਮੰਗਣੇ ਦੀ ਰਸਮ ਅਦਾਅ ਕੀਤੀ ਗਈ। ਇਸ ਦੌਰਾਨ 'ਜਗ ਬਾਣੀ' ਨਾਲ ਖਾਸ ਗੱਲਬਾਤ ਕਰਦੇ ਹੋਏ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਲਵ ਮੈਰਿਜ ਨਹੀਂ ਸਗੋਂ ਅਰੇਂਜ ਮੈਰਿਜ ਹੈ। ਵਿਧਾਇਕਾ ਨੇ ਕਿਹਾ ਕਿ ਹੁਣ ਉਹ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਫਰਵਰੀ ਵਿਚ ਉਹ ਵਿਆਹ ਦੇ ਬੰਧਨ ਵਿਚ ਬੱਝ ਸਕਦੇ ਹਨ। 
ਇਸ ਪ੍ਰੋਗਰਾਮ ਵਿਚ ਦੋਵਾਂ ਲੀਡਰਾਂ ਦੇ ਪਰਿਵਾਰਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਸਮੇਤ ਕਈ ਹੋਰ ਆਗੂ ਵੀ ਪਹੁੰਚੇ ਹੋਏ ਸਨ।


author

Gurminder Singh

Content Editor

Related News