ਵਾਅਦਿਆਂ ਤੋਂ ਮੁੱਕਰੀ ਸੂਬਾ ਸਰਕਾਰ, ਜ਼ਮੀਨੀ ਹਕੀਕਤ ਤੋਂ ਕਿਤੇ ਦੂਰ ਕੈਪਟਨ : ਭਗਵੰਤ ਮਾਨ

10/25/2017 7:54:08 PM

ਸੰਗਰੂਰ (ਰਾਜੇਸ਼ ਕੋਹਲੀ) : ਪੰਜਾਬ ਨੂੰ ਕੈਬਨਿਟ ਨਹੀਂ ਸਗੋਂ ਬਾਬੂ ਚਲਾ ਰਹੇ ਹਨ, ਇਹੀ ਕਾਰਨ ਹੈ ਕਿ ਉਹ ਆਪਣੇ ਦਫਤਰਾਂ ਵਿਚ ਬੈਠ ਕੇ ਲੋਕ ਵਿਰੋਧੀ ਫੈਸਲਾ ਲੈ ਰਹੇ ਹਨ। ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦਾ। ਮਾਨ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਮਾਨ ਨੇ ਸੂਬੇ ਵਿਚ ਬਿਜਲੀ ਦਰਾਂ ਵਿਚ ਵਾਧਾ, ਸਕੂਲ ਬੰਦ ਕਰਨ ਅਤੇ ਪਾਲਤੂ ਜਾਨਵਰਾਂ 'ਤੇ ਟੈਕਸ ਲਗਾਉਣ ਦੀ ਗੱਲ ਨੂੰ ਲੈ ਕੇ ਸੂਬਾ ਸਰਕਾਰ 'ਤੇ ਜੰਮ ਕੇ ਰਗੜੇ ਲਗਾਏ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਿੰਨੇ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਹੁਣ ਉਹ ਸਭ ਭੁੱਲ ਗਏ ਹਨ ਅਤੇ ਉਨ੍ਹਾਂ ਵਾਅਦਿਆਂ ਦੇ ਉਲਟ ਫੈਸਲੇ ਲਏ ਜਾ ਰਹੇ ਹਨ। ਹਾਲਤ ਇਹ ਹੈ ਕਿ ਸੂਬੇ ਵਿਚ ਸਕੂਲਾਂ ਦੀ ਦਸ਼ਾ ਸੁਧਾਰਣ ਦੀ ਬਜਾਏ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਮੀਨੀ ਹਕੀਕਤ ਤੋਂ ਕਿਤੇ ਦੂਰ ਹਨ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ।


Related News