ਆਮ ਆਦਮੀ ਪਾਰਟੀ ''ਚ ਰੁੱਸਿਆ ਨੂੰ ਮਨਾਉਣ ਦੀ ਕਵਾਇਦ ਸ਼ੁਰੂ!
Wednesday, Jan 30, 2019 - 07:05 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਲੀਡਰਸ਼ਿਪ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਵੱਖ ਹੋਏ ਵਿਧਾਇਕਾਂ ਤੇ ਵਰਕਰਾਂ ਨੂੰ ਮਨਾਉਣ ਅਤੇ ਮੁੜ ਪਾਰਟੀ ਦੀਆਂ ਗਤੀਵਿਧੀਆਂ 'ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਦਿੱਲੀ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ 23 ਮੈਂਬਰੀ ਕੋਰ ਕਮੇਟੀ ਦੇ ਨਾਲ ਹੋਈ ਮੀਟਿੰਗ ਵਿਚ ਇਸ ਸੰਬੰਧੀ ਫੈਸਲਾ ਲਿਆ ਗਿਆ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਧਾਇਕਾਂ ਨੂੰ ਮੁੜ ਪਾਰਟੀ 'ਚ ਲਿਆਉਣ ਲਈ ਭਗਵੰਤ ਮਾਨ ਸਣੇ ਕੁਝ ਆਗੂਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਸ ਦੌਰਾਨ ਵਿਸ਼ੇਸ਼ ਕਰਕੇ ਸੁਖਪਾਲ ਖਹਿਰਾ ਦੀ ਗੱਲ ਨਹੀਂ ਕੀਤੀ ਜਾ ਰਹੀ ਜਦਕਿ ਬਾਕੀ ਸਾਰੇ ਵਿਧਾਇਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।