ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ : ਭਾਜਪਾ

11/18/2017 11:25:07 AM

ਚੰਡੀਗੜ੍ਹ (ਬਿਊਰੋ)-ਫਾਜ਼ਿਲਕਾ ਕੋਰਟ ਵਲੋਂ ਸਮੱਗਲਿੰਗ ਦੇ ਕੇਸ ਵਿਚ ਸਹਿ-ਮੁਜਰਮ ਬਣਾਏ ਜਾਣ ਖਿਲਾਫ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਅਪੀਲ ਨੂੰ ਅੱਜ ਕੋਰਟ ਵਲੋਂ ਖਾਰਜ ਕਰ ਦਿੱਤਾ ਗਿਆ ਹੈ। ਇਸ ਸਭ ਤੋਂ ਬਾਅਦ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। 
ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦਾ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਸਹਿ-ਮੁਜਰਮ ਬਣਾਏ ਜਾਣ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜ਼ੋਰ-ਸ਼ੋਰ ਨਾਲ ਰਾਜਨੀਤਕ ਬਦਲਾਖੋਰੀ ਕਰਾਰ ਦਿੱਤਾ ਸੀ ਪਰ ਹੁਣ ਉਹ ਸਾਰੇ ਚੁੱਪ ਧਾਰੀ ਕਿਉਂ ਬੈਠੇ ਹਨ, ਕੀ ਨੈਤਿਕ ਮਾਪਦੰਡ ਸਿਰਫ਼ ਦੂਜੀਆਂ ਪਾਰਟੀਆਂ ਦੇ ਲਈ ਹਨ।


Related News