ਆਮ ਆਦਮੀ ਪਾਰਟੀ ਤੋਂ ਗਰੇਵਾਲ ਨੇ ਦਿੱਤਾ ਅਸਤੀਫਾ

Friday, Apr 12, 2019 - 09:16 PM (IST)

ਆਮ ਆਦਮੀ ਪਾਰਟੀ ਤੋਂ ਗਰੇਵਾਲ ਨੇ ਦਿੱਤਾ ਅਸਤੀਫਾ

ਜਲੰਧਰ: ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦਲਜੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਰਿਜ਼ਾਇਨ ਲੈਟਰ ਦੀ ਤਸਵੀਰ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਪੇਜ਼ 'ਤੇ ਲਿਖਿਆ ਕਿ ਮੈਂ ਦਲਜੀਤ ਸਿੰਘ ਗਰੇਵਾਲ ਭੋਲਾ ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਤੇ ਹੋਰ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਅਹੁਦਿਆਂ ਤੋਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾ ਹਾਂ।


Related News