ਅਹਿਮ ਖ਼ਬਰ : ‘ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੁਧਿਆਣਾ ਤੋਂ ਕੌਣ ਹੋਵੇਗਾ ਮੰਤਰੀ’

07/03/2022 8:52:06 AM

ਲੁਧਿਆਣਾ (ਹਿਤੇਸ਼) - ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਫੇਰਬਦਲ ਦੀ ਚਰਚਾ ਦੌਰਾਨ ਇਕ ਹੀ ਸਵਾਲ ਸੁਣਨ ਨੂੰ ਮਿਲ ਰਿਹਾ ਹੈ ਕਿ ਲੁਧਿਆਣਾ ਤੋਂ ਮੰਤਰੀ ਕੌਣ ਹੋਵੇਗਾ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਪਿਛਲੀਆਂ ਲਗਭਗ ਸਾਰੀਆਂ ਸਰਕਾਰਾਂ ਵਿਚ ਲੁਧਿਆਣਾ ਤੋਂ ਇਕ ਜਾ ਜ਼ਿਆਦਾ ਮੰਤਰੀ ਰਹੇ ਹਨ ਪਰ ਆਮ ਆਦਮੀ ਪਾਟੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 13 ’ਚੋਂ ਕਿਸੇ ਵੀ ਵਿਧਾਇਕ ਨੂੰ ਮੰਤਰੀ ਨਹੀਂ ਬਣਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਹਾਲਾਂਕਿ ਮੰਤਰੀ ਮੰਡਲ ਦਾ ਵਿਸਥਾਰ ਹੋਣਾ ਬਾਕੀ ਹੈ, ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ। ਇਸ ਵਿਚ ਦੂਜੀ ਵਾਰ ਜਿੱਤਣ ਵਾਲੇ ਕੁਝ ਹੋਰ ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਐਡਜਸਟ ਕੀਤਾ ਜਾ ਸਕਦਾ ਹੈ, ਕਿਉਂਕਿ ਪਹਿਲਾਂ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕਰਕੇ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਵਿਜੇ ਸਿੰਗਲਾ ਨੂੰ ਕੁਰੱਪਸ਼ਨ ਦੇ ਦੋਸ਼ ਵਿਚ ਬਰਖ਼ਾਸਤ ਕੀਤਾ ਜਾ ਚੁੱਕਾ ਹੈ, ਜਿਸ ਤੋਂ ਬਾਅਦ ਖਾਲੀ ਹੋਏ ਵਿਭਾਗ ਦੀ ਜ਼ਿੰਮੇਵਾਰੀ ਦੇਣ ਤੋਂ ਇਲਾਵਾ ਖੁਦ ਮੁੱਖ ਮੰਤਰੀ ਦਾ ਬੋਝ ਘੱਟ ਕਰਨ ਲਈ ਲਵੇਂ ਮੰਤਰੀਆਂ ਨੂੰ ਚੁਣਨ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ SGPC ਵੱਲੋਂ ਸਵਾਗਤ, ਹਵਾਈ ਸਫਰ ’ਤੇ ਆਇਆ ਖ਼ਰਚ ਕੀਤਾ ਅਦਾ

ਲੁਧਿਆਣਾ ’ਚੋਂ ਕਿਸ ਵਿਧਾਇਕ ਨੂੰ ਮੰਤਰੀ ਬਣਾਇਆ ਜਾਵੇਗਾ, ਇਸ ਦੀ ਤਸਵੀਰ ਹੁਣ ਤੱਕ ਸਾਫ ਨਹੀਂ ਹੋ ਸਕੀ। ਹਾਲਾਂਕਿ ਇਕ ਵਾਰ ਫਿਰ ਜਗਰਾਓਂ ਤੋਂ ਲਗਾਤਾਰ ਦੂਜੀ ਵਾਰ ਜਿੱਤਣ ਵਾਲੀ ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ, ਜਦੋਂ ਪਹਿਲੀ ਵਾਰ ਜਿੱਤਣ ਵਾਲੇ ਜਾਂ ਦੂਜੀਆਂ ਪਾਰਟੀਆਂ ਤੋਂ ਆਏ ਵਿਧਾਇਕ ਵੀ ਮੰਤਰੀ ਬਣਨ ਲਈ ਪੂਰਾ ਜ਼ੋਰ ਲਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

 


rajwinder kaur

Content Editor

Related News