ਲੋਕ ਸਭਾ 2019 : ''ਆਪ'' ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਪਾਈ ਵੋਟ
Sunday, May 19, 2019 - 11:41 AM (IST)

ਫਿਰੋਜ਼ਪੁਰ (ਗੁਲਾਟੀ) - ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ ਦੇ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਵੋਟ ਪਾਈ। ਦੱਸ ਦੇਈਏ ਕਿ 'ਆਪ' ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦਾ ਮੁਕਾਬਲਾ ਪੰਜਾਬ ਡੈਮੋਕੇਟਿਕ ਅਲਾਇੰਸ ਦੇ ਉਮੀਦਵਾਰ ਹੰਸਰਾਜ ਗੋਲਡਨ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋ ਰਿਹਾ ਹੈ।