ਹਰਪਾਲ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Thursday, Feb 25, 2021 - 11:18 AM (IST)
ਚੰਡੀਗੜ੍ਹ (ਰਮਨਜੀਤ)-ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ ‘ਆਪ’ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਪੱਤਰ ਲਿਖਿਆ। ਮੰਗਲਵਾਰ ਨੂੰ ‘ਆਪ’ ਆਗੂ ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੌਦੀਪ ਕੌਰ ਨੂੰ ਮਿਲਣ ਲਈ ਕਰਨਾਲ ਜੇਲ੍ਹ ਗਏ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਸੀ।
ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ
ਚੀਮਾ ਨੇ ਕਿਹਾ ਕਿ ਕਰਨਾਲ ਜੇਲ੍ਹ ਵਿਚ ਬਿਨੈ ਪੱਤਰ ਜਮ੍ਹਾ ਕਰਵਾਏ ਜਾਣ ਦੇ ਬਾਵਜੂਦ ਹਰਿਆਣਾ ਪੁਲਸ ਇਹ ਕਹਿ ਰਹੀ ਸੀ ਕਿ ਕੋਵਿਡ ਕਾਰਨ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਗੁਆਂਢੀ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਵਜੋਂ ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਨੌਦੀਪ ਕੌਰ ਨਾਲ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਕੀ ਹਰਿਆਣਾ ਸਰਕਾਰ ਲੋਕਾਂ ਤੋਂ ਕੁਝ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਕੀ ਹਰਿਆਣਾ ਸਰਕਾਰ ਇਸ ਬਾਰੇ ਜਾਣਕਾਰੀ ਗੁਪਤ ਰੱਖਣਾ ਚਾਹੁੰਦੀ ਹੈ ਜਾਂ ਕੁਝ ਹੋਰ ਕਾਰਨ ਹਨ? ਚੀਮਾ ਨੇ ਕਿਹਾ ਕਿ ਚਾਹੇ ਜੋ ਵੀ ਕਾਰਨ ਹੋਵੇ, ਆਮ ਆਦਮੀ ਪਾਰਟੀ ਨੌਦੀਪ ਕੌਰ ਦੀ ਤਤਕਾਲ ਰਿਹਾਈ ਦੀ ਮੰਗ ਕਰਦੀ ਹੈ ਤੇ ‘ਆਪ’ ਨੇਤਾਵਾਂ ਨੂੰ ਇਕ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿਚ ਜੇਲ ਵਿਚ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।
ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਨੋਟ- ਹਰਪਾਲ ਚੀਮਾ ਵੱਲੋਂ ਨੌਦੀਪ ਕੌਰ ਦੀ ਰਿਹਾਈ ਨੂੰ ਲੈ ਕੇ ਮਨੋਹਰ ਲਾਲ ਖੱਟੜ ਨੂੰ ਲਿਖੇ ਗਏ ਪੱਤਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ