ਅਕਾਲੀ ਦਲ ਨੇ ਹਰਸਿਮਰਤ ਕੌਰ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਦਾਅ ਤੇ ਲਗਾ ਦਿੱਤਾ : ਚੀਮਾ

06/21/2020 4:47:00 PM

ਦਿੜਬਾ ਮੰਡੀ (ਅਜੈ): ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੇਂਦਰ ਕੈਬਨਿਟ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਪੰਜਾਬ ਦੇ ਲੋਕਾਂ ਦੇ ਸਾਰੇ ਹਿੱਤਾਂ ਨੂੰ ਦਾਅ ਤੇ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ: ਹਾਲਾਤ ਬੇਕਾਬੂ: ਕੇਂਦਰ ਸਰਕਾਰ ਫਿਰ ਕਰ ਸਕਦੀ ਹੈ ਮਹਾਕਰਫਿਊ ਦਾ ਐਲਾਨ!

ਚੀਮਾ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਕਿਸਾਨ ਹਿਤੈਸ਼ੀ ਪਾਰਟੀ ਅਖਵਾਉਂਦੀ ਹੈ ਅਤੇ ਹਮੇਸ਼ਾ ਹੀ ਕਿਸਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਤੇ ਰਾਜ ਕਰਦੀ ਰਹੀ ਹੈ ਪਰ ਕੇਂਦਰ ਸਰਕਾਰ ਵਲੋਂ ਇਕ ਮੰਡੀ ਇਕ ਦੇਸ਼ ਦਾ ਆਰਡੀਨੈੱਸ ਪਾਸ ਕਰਕੇ ਅਤੇ ਕੈਬਨਿਟ ਦੀ ਮੀਟਿੰਗ 'ਚ ਬੈਠੀ ਹਰਸਿਮਰਤ ਕੌਰ ਬਾਦਲ ਨੇ ਉਸ ਦੇ ਹੱਕ 'ਚ ਸਹਿਮਤੀ ਦੇ ਕੇ ਕਿਸਾਨਾਂ ਅਤੇ ਮਜਦੂਰਾਂ ਨਾਲ ਦਗਾ ਕਮਾਇਆ ਹੈ। ਇਸ ਕਰਕੇ ਅਕਾਲੀ ਦਲ ਦਾ ਕੁਰਸੀ ਮੋਹ ਅਤੇ ਪੰਜਾਬ ਪ੍ਰਤੀ ਹੱਕੀ ਨਾ ਹੋਣ ਦਾ ਚਿਹਰਾ ਨੰਗਾ ਹੋ ਗਿਆ ਹੈ। ਪੰਜਾਬ ਵਿੱਚ ਆ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਹਿ ਰਿਹਾ ਹੈ ਕਿ ਐੱਮ.ਐੱਸ.ਪੀ. ਕਦੇ ਵੀ ਖਤਮ ਨਹੀਂ ਹੋਣ ਦਿਆਂਗੇ। ਜੇਕਰ ਉਹ ਐੱਮ.ਐੱਸ.ਪੀ. ਖਤਮ ਨਾ ਹੋਣ ਦੇ ਹੱਕ 'ਚ ਹਨ ਤਾਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕੇਂਦਰ ਸਰਕਾਰ ਵਲੋਂ ਪਾਸ ਬਿਲ ਦਾ ਵਿਰੋਧ ਕਰੇ। ਅਕਾਲੀ ਦਲ ਦੀ ਦੋਗਲੀ ਨੀਤੀ ਬਾਰੇ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਣੂ ਹੋ ਗਏ ਹਨ, ਜਿਸ ਕਰਕੇ ਉਹ ਹੁਣ ਕਦੇ ਵੀ ਅਕਾਲੀ ਦਲ ਨੂੰ ਮੂੰਹ ਨਹੀਂ ਲਾਉਣਗੇ। ਬਿਜਲੀ ਬਿਲ 2020 ਰਾਹੀਂ ਪੰਜਾਬ ਸਰਕਾਰ ਪੰਜਾਬ ਦੀ ਬਿਜਲੀ ਵੇਚ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਹਮੇਸ਼ਾ ਇਹੋਂ ਜਿਹੇ ਲੋਕ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਕੇ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ।

ਇਹ ਵੀ ਪੜ੍ਹੋ: ਭਾਰਤ-ਚੀਨ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਚਾਰ ਜਵਾਨਾਂ ਲਈ ਸੂਬਾ ਸਰਕਾਰ ਦਾ ਅਹਿਮ ਐਲਾਨ


Shyna

Content Editor

Related News