ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਦੀ ਰੇਡ
Saturday, May 07, 2022 - 11:07 PM (IST)
ਚੰਡੀਗੜ੍ਹ/ਸੰਗਰੂਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ ਨੇ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਇਹ ਰੇਡ 40 ਕਰੋੜ ਦੇ ਬੈਂਕ ਫਰਾਡ ਦੇ ਮਾਮਲੇ ਵਿਚ ਕੀਤੀ ਗਈ ਹੈ। ਗੱਜਣਮਾਜਰਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਸੀ. ਬੀ. ਆਈ. ਨੇ ਇਕੋ ਸਮੇਂ ਗੱਜਣਮਾਜਰਾ ਦੇ ਸਾਰੇ ਟਿਕਾਣਿਆਂ ’ਤੇ ਛਾਪਾ ਮਾਰਿਆ ਹੈ।
ਇਹ ਵੀ ਪੜ੍ਹੋ : ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਓ, ਦੋਵਾਂ ਦੀ ਹੋਈ ਦਰਦਨਾਕ ਮੌਤ
ਸੂਤਰਾਂ ਮੁਤਾਬਕ ਇਹ ਰੇਡ ਸੰਗਰੂਰ ਦੇ ਮਾਲੇਰਕੋਟਲਾ ਵਿਚ ਕੀਤੀ ਗਈ ਹੈ। ਬੈਂਕ ਆਫ ਇੰਡੀਆ ਨੇ ਇਸ ਫਰਾਡ ਦੀ ਸ਼ਿਕਾਇਤ ਕੀਤੀ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਗੱਣਜਮਾਜਰਾ ਉਹੀ ਵਿਧਾਇਕ ਹਨ ਜਿਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਸਿਰਫ ਇਕ ਰੁਪਿਆ ਤਨਖਾਹ ਲੈਣਗੇ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਆਈ. ਨੇ ਗੱਜਣਾਜਰਾ ਦੇ ਟਿਕਾਣਿਆਂ ਤੋਂ 94 ਬਲੈਂਕ ਚੈੱਕ ਬਰਾਮਦ ਕੀਤੇ ਹਨ। ਫਿਲਹਾਲ ਸੀ. ਬੀ. ਆਈ. ਵਲੋਂ ਇਸ ਮਾਮਲੇ ਵਿਚ ਅਜੇ ਤਕ ਕੋਈ ਅਧਿਕਾਰਕ ਤੌਰ ’ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ’ਚ ਮੁੜ ਵੱਡਾ ਭੂਚਾਲ ਆਉਣ ਦੇ ਸੰਕੇਤ, ਜਵਾਬੀ ਹਮਲੇ ਦੀ ਤਿਆਰੀ ’ਚ ਸੁਨੀਲ ਜਾਖੜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?