ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ ''ਚੋਂ ਦਿੱਤਾ ਅਸਤੀਫ਼ਾ

Monday, Mar 09, 2026 - 03:54 PM (IST)

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ ''ਚੋਂ ਦਿੱਤਾ ਅਸਤੀਫ਼ਾ

ਮੋਗਾ (ਗੋਪੀ, ਕਸ਼ਿਸ਼) : ਪੰਜਾਬ ਵਿਚ ਬਜਟ ਸੈਸ਼ਨ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਨੇ ਸਿਆਸੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਘਟਨਾ ਤੋਂ ਨਾਰਾਜ਼ ਹੋ ਕੇ ਗਾਡਾ ਪੰਜਾਬ ਦੇ ਡਾਇਰੈਕਟਰ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜਸਵਿੰਦਰ ਸਿੰਘ ਸਿੱਧੂ, ਜੋ ਕਿ ਐਲੀਮੈਂਟਰੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਸ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਜਬਰ ਕੀਤਾ ਗਿਆ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਇਸ ਕਾਰਨ ਉਹ ਹੁਣ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਵੀ ਅਹੁਦੇ ‘ਤੇ ਰਹਿਣਾ ਠੀਕ ਨਹੀਂ ਸਮਝਦੇ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ ਸਮੇਤ ਕਈ ਵਾਅਦੇ ਕੀਤੇ ਸਨ ਅਤੇ ਕੰਧਾਂ 'ਤੇ ਬੋਰਡ ਲਗਾ ਕੇ ਇਸ ਦੀ ਖੂਬ ਇਸ਼ਤਿਹਾਰਬਾਜ਼ੀ ਕੀਤੀ ਗਈ ਸੀ ਪਰ ਸਰਕਾਰ ਬਣਨ ਤੋਂ ਬਾਅਦ ਵੀ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਹੋਏ। ਸਿੱਧੂ ਨੇ ਦੋਸ਼ ਲਗਾਇਆ ਕਿ ਸਰਕਾਰ ਹਰ ਕਦਮ 'ਤੇ ਝੂਠ ਬੋਲ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਫ਼ੈਸਲਾ

ਉਨ੍ਹਾਂ ਕਿਹਾ ਕਿ ਹੁਣ ਉਹ ਸਰਕਾਰ ਦੀ ਫੋਕੀ ਬਿਆਨਬਾਜ਼ੀ ਲਈ ਵਾਹ-ਵਾਹ ਨਹੀਂ ਕਰ ਸਕਦੇ। ਇਸ ਲਈ ਉਹ ਅੱਜ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕਿਸੇ ਵੀ ਗਤੀਵਿਧੀ ਵਿਚ ਹਿੱਸਾ ਨਹੀਂ ਲੈਣਗੇ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿਚ ਉਹ ਪਹਿਲਾਂ ਵਾਂਗ ਹੀ ਆਪਣਾ ਸਹਿਯੋਗ ਜਾਰੀ ਰੱਖਣਗੇ। ਜਸਵਿੰਦਰ ਸਿੱਧੂ ਦੇ ਅਸਤੀਫੇ ਨਾਲ ਹਲਕਾ ਬਾਘਾਪੁਰਾਣਾ ਦੀ ਸਿਆਸਤ ਵਿਚ ਵੀ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ : 56 ਸਾਲਾਂ ਦਾ ਰਿਕਾਰਡ ਟੁੱਟਿਆ, 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News