ਐਡਵੋਕੇਟ ਗਿਆਨ ਸਿੰਘ ਮੂੰਗੋ ''ਆਪ'' ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਨਿਯੁਕਤ

Monday, Jan 06, 2020 - 06:53 PM (IST)

ਐਡਵੋਕੇਟ ਗਿਆਨ ਸਿੰਘ ਮੂੰਗੋ ''ਆਪ'' ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਨਿਯੁਕਤ

ਨਾਭਾ (ਜਗਨਾਰ) : ਐਡਵੋਕੇਟ ਗਿਆਨ ਸਿੰਘ ਮੂੰਗੋ ਨੂੰ ਆਮ ਆਦਮੀ ਪਾਰਟੀ ਨੇ ਲੀਗਲ ਸੈੱਲ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ 'ਆਪ' ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਹੈ। ਐਡਵੋਕੇਟ ਗਿਆਨ ਸਿੰਘ ਮੂੰਗੋ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਤੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ । 'ਆਪ' ਆਗੂ ਦੇਵ ਮਾਨ , ਯੂਥ ਦੇ ਜ਼ਿਲਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਅਤੇ ਬੁੱਧੀਜੀਵੀ ਸੈੱਲ ਦੇ ਜਨਰਲ ਸਕੱਤਰ ਸੁਰਿੰਦਰ ਸ਼ਰਮਾ ਆਦਿ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ। 

ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਨਾਲ ਪਾਰਟੀ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ । ਆਮ ਆਦਮੀ ਪਾਰਟੀ ਯੂਥ ਦੇ ਜ਼ਿਲਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਦਿੱਲੀ ਵਿਚ ਵੀ ਪਾਰਟੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਇਕ ਵਾਰ ਫਿਰ ਚੋਣਾਂ ਲੜ ਕੇ ਇਤਿਹਾਸਕ ਜਿੱਤ ਦਰਜ ਕਰੇਗੀ।


author

Gurminder Singh

Content Editor

Related News