ਦੇਖੋ, ਲੋਕ ਸਭਾ ਚੋਣ ਲੜਨ ''ਤੇ ਕੀ ਬੋਲੇ ''ਆਪ'' ਦੇ ਕੁਲਤਾਰ

Wednesday, Feb 06, 2019 - 06:56 PM (IST)

ਦੇਖੋ, ਲੋਕ ਸਭਾ ਚੋਣ ਲੜਨ ''ਤੇ ਕੀ ਬੋਲੇ ''ਆਪ'' ਦੇ ਕੁਲਤਾਰ

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਸੀਟ 'ਤੇ ਉਤਾਰੇ ਜਾਣ ਦੀ ਚਰਚਾ ਵਿਚਕਾਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਾਰਟੀ ਜੇਕਰ ਉਨ੍ਹਾਂ ਮੌਕਾ ਦਿੰਦੀ ਹੈ ਤਾਂ ਉਹ ਲੋਕ ਸਭਾ ਚੋਣਾਂ ਜ਼ਰੂਰ ਲੜਨਗੇ। ਕੁਲਤਾਰ ਸਿੰਘ ਨੇ ਕਿਹਾ ਕਿ ਬੁੱਧਵਾਰ ਨੂੰ ਪੰਜਾਬ ਕੋਰ ਕਮੇਟੀ ਦੀ ਬੈਠਕ ਹੋਣ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। 
'ਆਪ' ਆਗੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਪਾਰਟੀ 'ਚ ਤਿਆਰੀਆਂ ਚੱਲ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਅਤੇ ਬਾਦਲਾਂ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਮੌਕਾ ਦੇਵੇਗੀ ਤਾਂ ਉਹ ਚੋਣਾਂ ਜ਼ਰੂਰ ਲੜਨਗੇ ਕਿਉਂਕਿ ਪੰਜਾਬ ਦੇ ਲੋਕ ਵੀ ਚਾਹੁੰਦੇ ਹਨ ਕਿ ਇਨਕਲਾਬੀ ਲੋਕ ਚੋਣ ਮੈਦਾਨ 'ਚ ਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਅਮਨ ਅਰੋੜਾ ਨੂੰ ਵੀ ਲੋਕ ਸਭਾ ਚੋਣਾਂ ਲੜਾਉਣ 'ਤੇ ਵਿਚਾਰ ਕਰ ਰਹੀ ਹੈ, ਇਸ ਸੰਬੰਧੀ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ।


author

Gurminder Singh

Content Editor

Related News