ਪੀ. ਆਰ. ਟੀ. ਸੀ. ਦੇ ਮ੍ਰਿਤਕ ਡਰਾਇਵਰ ਮਨਜੀਤ ਸਿੰਘ ਲਈ ''ਆਪ'' ਨੇ ਵਿੱਢੀ ਮੁਹਿੰਮ

05/01/2020 8:47:33 PM

ਸੰਗਰੂਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਵਲੋਂ ਪੀ. ਆਰ. ਟੀ. ਸੀ. ਦੇ ਮ੍ਰਿਤਕ ਡਰਾਇਵਰ ਮਨਜੀਤ ਸਿੰਘ ਦੇ ਹੱਕ ਵਿਚ 'ਮੈਂ ਹਾਂ ਮਨਜੀਤ ਸਿੰਘ' ਨਾਂ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਦੱਸਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਨਾਂਦੇੜ ਸਾਹਿਬ ਵਿਚ ਸੰਗਤ ਨੂੰ ਜਾਣ ਦੌਰਾਨ ਮੌਤ ਦੇ ਮੂੰਹ ਵਿਚ ਪੀ. ਆਰ. ਟੀ. ਸੀ. ਦੇ ਡਰਾਇਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ ਦਿੱਤਾ ਗਿਆ 10 ਲੱਖ ਰੁਪਿਆ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਮਾਨ ਨੇ ਕਿਹਾ ਕਿ ਉਨ੍ਹਾਂ ਚੀਫ ਸੈਕਟਰੀ ਨਾਲ ਦੋ ਦਿਨ ਪਹਿਲਾਂ ਇਸ ਸੰਬੰਧੀ ਗੱਲ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। 

ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਬਾਬਾ ਬਕਾਲਾ ਦੇ 9 ਪਰਿਵਾਰਕ ਮੈਂਬਰਾਂ ਸਮੇਤ 14 ਦੀ ਰਿਪੋਰਟ ਆਈ ਪਾਜ਼ੇਟਿਵ

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰ ਨਾਲ ਵਾਅਦਾ ਕਰਕੇ ਮੁਕਰ ਗਈ ਹੈ। ਇਸ ਨਾਲ ਕੋਰੋਨਾ ਨਾਲ ਮੁਢਲੀ ਕਤਾਰ ਵਿਚ ਜੰਗ ਲੜ ਰਹੇ ਬਾਕੀ ਮੁਲਾਜ਼ਮਾਂ ਦਾ ਵੀ ਹੌਸਲਾ ਡੋਲੇਗਾ। ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਮਨਜੀਤ ਸਿੰਘ ਦਾ ਪਰਿਵਾਰ ਗਰੀਬ ਹੈ, ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। 

ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਪਰਿਵਾਰ ਵਿਚ ਸਿਰਫ ਮਨਜੀਤ ਸਿੰਘ ਹੀ ਕਮਾਉਣ ਵਾਲਾ ਸੀ। ਆਪਣੇ ਪਰਿਵਾਰ ਤੋਂ ਇਲਾਵਾ ਆਪਣੇ ਭਰਾ ਦੇ ਬੱਚਿਆਂ ਦਾ ਪਾਲਣ ਪੋਸ਼ਣ ਵੀ ਮਨਜੀਤ ਸਿੰਘ ਕਰਦਾ ਸੀ। ਮਾਨ ਨੇ ਕਿਹਾ ਕਿ ਪੰਜਾਬ ਪੁਲਸ ਨੇ 'ਮੈਂ ਹਾਂ ਹਰਜੀਤ ਸਿੰਘ' ਨਾਮ ਦੀ ਮੁਹਿੰਮ ਚਲਾਈ। ਹਰਜੀਤ ਨੂੰ ਪੂਰਾ ਮਾਣ ਸਨਮਾਨ ਦਿੱਤਾ ਗਿਆ ਉਸ ਦੇ ਪੁੱਤਰ ਨੂੰ ਨੌਕਰੀ ਵੀ ਦਿੱਤੀ ਗਈ, ਜਿਸ ਦਾ ਆਮ ਆਦਮੀ ਪਾਰਟੀ ਸਮਰਥਨ ਕਰਦੀ ਹੈ ਪਰ ਫਿਰ ਹਰਜੀਤ ਸਿੰਘ ਅਤੇ ਮਨਜੀਤ ਸਿੰਘ ਵਿਚ ਕੀ ਫਰਕ ਹੈ, ਮਨਜੀਤ ਸਿੰਘ ਦੀ ਮੌਤ ਵੀ ਡਿਊਟੀ ਦੌਰਾਨ ਹੈ। 

ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ 

ਭਗਵੰਤ ਮਾਨ ਨੇ ਕਿਹਾ ਕਿ ਮਨਜੀਤ ਨੂੰ ਹੱਕ ਦਿਵਾਉਣ ਲਈ ਆਮ ਆਦਮੀ ਪਾਰਟੀ 'ਮੈਂ ਹਾਂ ਮਨਜੀਤ ਸਿੰਘ' ਨਾਂ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਸੋਸ਼ਲ ਡਿਸਟੈਂਸ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਾਲੰਟੀਅਰਾਂ ਨੂੰ ਆਪਣੇ ਘਰਾਂ ਅੱਗੇ ਬੈਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ 


Gurminder Singh

Content Editor

Related News