''ਆਪ'' ਵਿਧਾਇਕ ''ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Friday, Jun 22, 2018 - 02:59 PM (IST)

ਰੂਪਨਗਰ (ਵਿਜੈ) - ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀਆਂ ਨੂੰ ਨੂਰਪੁਰਬੇਦੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ 'ਤੇ 307 ਦਾ ਪਰਚਾ ਦਰਜ ਕੀਤਾ ਗਿਆ ਹੈ। ਇਸ ਹਮਲੇ ਦੇ ਮੁੱਖ 2 ਦੋਸ਼ੀ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ 'ਤੇ ਪਹਿਲਾਂ ਵੀ 302 (ਕਤਲ) ਦਾ ਪਰਚਾ ਦਰਜ ਹੈ। ਸਰਕਾਰ ਵਲੋਂ ਉਕਤ ਦੋਸ਼ੀਆਂ ਨੂੰ ਦਿੱਤੀ ਗਈ ਸਿਕਊਰਟੀ ਵੀ ਵਾਪਸ ਲੈ ਲਈ ਗਈ ਹੈ। ਫਿਲਹਾਲ ਪੁਲਸ ਅਧਿਕਾਰੀਆਂ ਵਲੋਂ ਮੁੱਖ ਦੋਸ਼ੀਆਂ ਦੀ ਭਾਲ ਲਗਾਤਾਰ ਜਾਰੀ ਹੈ।
ਇਸ ਤੋਂ ਇਲਾਵਾ ਐੱਮ. ਐੱਲ. ਏ. ਸੰਦੋਆ ਨਾਲ ਹਮਲੇ ਦੌਰਾਨ ਮੌਜੂਦ ਗਨਮੈਨਾਂ ਨੂੰ ਸਹੀ ਤਰੀਕੇ ਨਾਲ ਆਪਣੀ ਡਿਊਟੀ ਨਾ ਨਿਭਾਉਣ 'ਤੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਨਵੇਂ ਗਨਮੈਨ ਤਾਇਨਾਤ ਕੀਤੇ ਗਏ ਹਨ।