ਭਗਵੰਤ ਮਾਨ ਵਲੋਂ ਨਵਜੋਤ ਸਿੱਧੂ ਨੂੰ ਵੱਡਾ ਆਫਰ
Saturday, May 25, 2019 - 06:50 PM (IST)

ਨਵਾਂਸ਼ਹਿਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ। ਖਟਕੜਕਲਾਂ 'ਚ ਸ਼ਹੀਦ ਭਗਤ ਸਿੰਘ ਦੀ ਸਮਾਰਕ 'ਤੇ ਸਰਟੀਫਿਕੇਟ ਭੇਟ ਕਰਨ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ 'ਆਪ' ਆਮ ਲੋਕਾਂ ਦੀ ਪਾਰਟੀ ਹੈ ਅਤੇ ਜੇਕਰ ਨਵਜੋਤ ਸਿੱਧੂ ਬਿਨਾਂ ਕਿਸੇ ਸ਼ਰਤ, ਬਿਨਾਂ ਕਿਸੇ ਅਹੁਦੇ ਦੀ ਡਿਮਾਂਡ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਚਾਹੁਣ ਤਾਂ ਉਨ੍ਹਾਂ ਦਾ ਸਵਾਗਤ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀ ਨਵਜੋਤ ਸਿੱਧੂ ਨੂੰ ਉਨ੍ਹਾਂ ਦੇ ਫਰੰਟ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਸੀ। ਖਹਿਰਾ ਨੇ ਕਿਹਾ ਕਿ ਜੇਕਰ ਸਿੱਧੂ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ ਸਿੱਧੂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।