''ਆਪ'' ਵੱਲੋਂ 29 ਨੂੰ ਥਾਣਾ ਚੋਹਲਾ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ : ਬਿੱਟੂ

Wednesday, Sep 27, 2017 - 11:34 AM (IST)

ਚੋਹਲਾ ਸਾਹਿਬ (ਨਈਅਰ) - ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਦੀ ਹੰਗਾਮੀ ਮੀਟਿੰਗ ਅੱਜ ਇਥੇ ਚੋਹਲਾ ਸਾਹਿਬ ਵਿਖੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਹਲਕਾ ਪੱਟੀ ਤੋਂ ਰਣਜੀਤ ਸਿੰਘ ਚੀਮਾ ਆਪਣੇ ਸੈਂਕੜੇ ਸਾਥੀਆਂ ਅਤੇ ਵਲੰਟੀਅਰਜ਼ ਸਮੇਤ ਪਹੁੰਚੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਨਰਲ ਸੱਕਤਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਸਰਕਲ ਕਰਮੂਵਾਲਾ ਤੋਂ ਇੰਚਾਰਜ ਸਵਿੰਦਰ ਸਿੰਘ ਚੰਬਾ ਉਪਰ ਸਿਆਸੀ ਰੰਜਿਸ਼ ਤਹਿਤ ਪਰਚਾ ਦਰਜ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਰਚਾ ਸਿਆਸੀ ਸ਼ਹਿ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਅਹੁਦੇਦਾਰਾਂ ਨੂੰ ਡਰਾਉਣ ਅਤੇ ਨਾਜਾਇਜ਼ ਤੌਰ 'ਤੇ ਤੰਗ-ਪ੍ਰਸ਼ਾਨ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਜੇ ਇਸ ਪਰਚੇ 'ਚੋਂ ਸਵਿੰਦਰ ਸਿੰਘ ਚੰਬਾ ਨੂੰ ਬਾਹਰ ਨਾ ਕੱਢਿਆ ਗਿਆ ਤਾਂ ਆਮ ਆਦਮੀ ਪਾਰਟੀ ਦੇ ਹਜ਼ਾਰਾਂ ਵਰਕਰਾਂ ਵੱਲੋਂ 29 ਸਤੰਬਰ ਨੂੰ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
 ਇਸ ਸਬੰਧੀ ਥਾਣਾ ਐੱਸ. ਐੱਚ. ਓ. ਸੁਖਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਪਰਚਾ ਤੱਥਾਂ ਦੇ ਆਧਾਰ 'ਤੇ ਕੀਤਾ ਗਿਆ ਹੈ। ਇਸ ਪਰਚੇ 'ਚ ਕਿਸੇ ਦਾ ਵੀ ਨਾਮ ਨਾਜਾਇਜ਼ ਤੌਰ 'ਤੇ ਨਹੀਂ ਪਾਇਆ ਗਿਆ ਅਤੇ ਨਾ ਹੀ ਇਹ ਪਰਚਾ ਸਿਆਸੀ ਸ਼ਹਿ 'ਤੇ ਕੀਤਾ ਗਿਆ ਹੈ।
 ਮੀਟਿੰਗ 'ਚ ਜ਼ਿਲਾ ਤਰਨਤਾਰਨ ਤੋਂ ਇੰਚਾਰਜ ਮਨਜਿੰਦਰ ਸਿੰਘ ਸਿੱਧੂ, ਸਵਿੰਦਰ ਸਿੰਘ ਪ੍ਰਧਾਨ, ਮੈਂਬਰ ਦਾਰਾ ਸਿੰਘ ਚੋਹਲਾ ਸਾਹਿਬ, ਪਲਵਿੰਦਰ ਸਿੰਘ ਰਾਣੀਵਲਾਹ, ਗੁਰਪ੍ਰੀਤ ਗੋਪੀ, ਕੇਵਲ ਕ੍ਰਿਸ਼ਨ ਚੋਹਲਾ ਸਾਹਿਬ, ਲਵਲੀ ਦੋਚੀਪੁਰ, ਅਵਤਾਰ ਸਿੰਘ ਮਠਾੜੂ ਚੋਹਲਾ ਸਾਹਿਬ, ਰਾਮ ਸਿੰਘ, ਗੁਲਜ਼ਾਰ ਸਿੰਘ, ਬਿੱਕਰ ਸਿੰਘ, ਗੁਰਮੁਖ ਸਿੰਘ, ਵਿਰਸਾ ਸਿੰਘ, ਬਾਬਾ ਨਿਰਮਲ ਸਿੰਘ ਚੋਹਲਾ ਸਾਹਿਬ, ਜਸਵੰਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਚੰਬਾ, ਗੁਰਦੇਵ ਸਿੰਘ, ਬਲਦੇਵ ਸਿੰਘ ਜਮਾਰਾਏ, ਰਾਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।


Related News