ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਨਹੀਂ ਕੀਤਾ ਪੂਰਾ : ਚੰਦੂਮਾਜਰਾ

Tuesday, Jul 05, 2022 - 05:52 PM (IST)

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਨਹੀਂ ਕੀਤਾ ਪੂਰਾ : ਚੰਦੂਮਾਜਰਾ

ਭਾਦਸੋਂ (ਅਵਤਾਰ) : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਪਿੰਡ ਲੌਟ ਵਿਖੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨਾਲ ਦੁੱਖ ਸਾਂਝਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਮਹੀਨਿਆਂ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਸ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਤਾਰੀ, ਜਗਵਿੰਦਰ ਸਿੰਘ ਬਿੰਦੀ, ਸੁਖਬੀਰ ਸਿੰਘ ਸੋਹਲ, ਅਵਤਾਰ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ।


author

Gurminder Singh

Content Editor

Related News