''ਆਪ'' ''ਚ ਸਿਆਸੀ ਉਥਲ-ਪੁਥਲ, ਰਜਿੰਦਰ ਗੁਪਤਾ ਦੇ ਘਰ ਦੇ ਘਿਰਾਓ ਦਾ ਐਲਾਨ

Saturday, Apr 25, 2026 - 12:39 PM (IST)

''ਆਪ'' ''ਚ ਸਿਆਸੀ ਉਥਲ-ਪੁਥਲ, ਰਜਿੰਦਰ ਗੁਪਤਾ ਦੇ ਘਰ ਦੇ ਘਿਰਾਓ ਦਾ ਐਲਾਨ

ਲੁਧਿਆਣਾ (ਵਿੱਕੀ) : ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੀ ਉਥਲ-ਪੁਥਲ ਹੁਣ ਸੜਕਾਂ ‘ਤੇ ਵੀ ਦਿਖਾਈ ਦੇਣ ਲੱਗੀ ਹੈ। ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਅਚਾਨਕ ਅਸਤੀਫ਼ੇ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਦੀ ਬੇਚੈਨੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਇਸੇ ਕੜੀ ਤਹਿਤ ਅੱਜ ਪਾਰਟੀ ਦੇ ਯੂਥ ਵਿੰਗ ਵੱਲੋਂ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਘਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਿਰਾਓ ਉਨ੍ਹਾਂ ਦੇ ਕਿਚਨੂ ਨਗਰ ਸਥਿਤ ਦਫ਼ਤਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ, ਜਿਸ ਲਈ ਮੀਡੀਆ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਭੇਜਿਆ ਗਿਆ ਹੈ। ਰਾਜਨੀਤਿਕ ਮਾਹਿਰਾਂ ਅਨੁਸਾਰ ਇਹ ਕਦਮ ‘ਆਪ’ ਵੱਲੋਂ ਆਪਣੀ ਅੰਦਰੂਨੀ ਕਮਜ਼ੋਰੀ ਅਤੇ ਘਬਰਾਟ ਨੂੰ ਲੁਕਾਉਣ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ। 

ਗੌਰਤਲਬ ਹੈ ਕਿ ਹਾਲ ਹੀ ਵਿਚ ਇਕ ਤੋਂ ਬਾਅਦ ਇਕ ਕਈ ਰਾਜ ਸਭਾ ਮੈਂਬਰਾਂ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ, ਜਿਸ ਨਾਲ ਪੰਜਾਬ ਵਿਚ ‘ਆਪ’ ਦੀ ਸਾਖ 'ਤੇ ਸਵਾਲ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜਿਹੜੀ ਪਾਰਟੀ ਆਪਣੇ ਆਗੂਆਂ ਨੂੰ ਸੰਭਾਲ ਨਹੀਂ ਸਕਦੀ, ਉਹ ਲੋਕਾਂ ਦੇ ਮੁੱਦਿਆਂ ਨੂੰ ਕਿਵੇਂ ਹੱਲ ਕਰੇਗੀ।


author

Gurminder Singh

Content Editor

Related News