ਅਜੇ ਅਸਤੀਫਾ ਨਹੀਂ ਦੇ ਰਹੇ ''ਆਪ'' ਵਿਧਾਇਕ ਬਲਦੇਵ ਸਿੰਘ

Monday, Jan 07, 2019 - 07:18 PM (IST)

ਅਜੇ ਅਸਤੀਫਾ ਨਹੀਂ ਦੇ ਰਹੇ ''ਆਪ'' ਵਿਧਾਇਕ ਬਲਦੇਵ ਸਿੰਘ

ਜੈਤੋਂ : ਹਲਕਾ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਖਹਿਰਾ ਧੜੇ ਦੇ ਸਮਰਥਕ ਮਾਸਟਰ ਬਲਦੇਵ ਸਿੰਘ ਨੇ ਉਨ੍ਹਾਂ ਵਲੋਂ ਦਿੱਤੇ ਜਾ ਰਹੇ ਅਸਤੀਫੇ ਦੀਆਂ ਅਫਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਫਿਲਹਾਲ ਅਸਤੀਫੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਖਹਿਰਾ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਬਾਅਦ ਵਿਚ ਹੀ ਕੋਈ ਫੈਸਲਾ ਲੈਣਗੇ। 
ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਵਲੋਂ ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਮਾਸਟਰ ਬਲਦੇਵ ਸਿੰਘ ਦੇ ਅਸਤੀਫੇ ਦੀ ਚਰਚਾ ਵੀ ਤੇਜ਼ ਹੋ ਗਈ ਸੀ। ਖਬਰਾਂ ਸਨ ਕਿਸੇ ਵੇਲੇ ਵੀ ਮਾਸਟਰ ਬਲਦੇਵ ਸਿੰਘ ਵਲੋਂ ਅਸਤੀਫੇ ਦਾ ਐਲਾਨ ਕੀਤਾ ਜਾ ਸਕਦਾ ਹੈ। ਮਾਸਟਰ ਬਲਦੇਵ ਸਿੰਘ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ ਦੇ ਰੋਸ ਵਿਚ ਪਾਰਟੀ ਤੋਂ ਵੱਖ ਹੋ ਗਏ ਸਨ।


author

Gurminder Singh

Content Editor

Related News