ਆਮ ਆਦਮੀ ਪਾਰਟੀ ਨੇ ਖਿੱਚੀ ਜ਼ਿਮਨੀ ਚੋਣਾਂ ਦੀ ਤਿਆਰੀ, ਇੰਚਾਰਜ ਅਤੇ ਕੋ-ਇੰਚਾਰਜ ਨਿਯੁਕਤ

Thursday, Jul 25, 2024 - 06:41 PM (IST)

ਆਮ ਆਦਮੀ ਪਾਰਟੀ ਨੇ ਖਿੱਚੀ ਜ਼ਿਮਨੀ ਚੋਣਾਂ ਦੀ ਤਿਆਰੀ, ਇੰਚਾਰਜ ਅਤੇ ਕੋ-ਇੰਚਾਰਜ ਨਿਯੁਕਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਦਿਆਂ ਇੰਚਾਰਜ ਅਤੇ ਕੋ-ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਸੀਟ 'ਤੇ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਬਾਕੀ ਸੀਟਾਂ 'ਤੇ ਵੀ ਮਜ਼ਬੂਤੀ ਨਾਲ ਅੱਗੇ ਵਧਣਾ ਚਾਹੁੰਦੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ ਪੰਜ ਵਿਧਾਨ ਸਭਾ ਸੀਟਾਂ ਖਾਲ੍ਹੀ ਹੋਈਆਂ ਸਨ, ਜਿਨ੍ਹਾਂ ਵਿਚੋਂ ਜਲੰਧਰ ਵੈਸਟ ਸੀਟ 'ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਚੁੱਕੀ ਹੈ ਜਦਕਿ ਬਾਕੀ ਚਾਰ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਹੋਣੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ ਕਦਮ

ਇਸ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਚਾਰੇ ਸੀਟਾਂ 'ਤੇ ਇੰਚਾਰਜ ਅਤੇ ਕੋ-ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਵੱਲੇ ਡੇਰਾ ਬਾਬਾ ਨਾਨਕ ਵਿਚ ਕੁਲਦੀਪ ਸਿੰਧ ਧਾਲੀਵਾਲ ਨੂੰ ਇੰਚਾਰਜ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ  ਗਿੱਦੜਬਾਹਾ ਵਿਚ ਅਮਨ ਅਰੋੜਾ ਨੂੰ ਇੰਚਾਰਜ ਅਤੇ ਦਵਿੰਦਰ ਸਿੰਘ ਲਾਡੀ ਨੂੰ ਕੋ-ਇੰਚਾਰਜ, ਚੱਬੇਵਾਲ ਵਿਚ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਅਤੇ ਕਰਮਬੀਰ ਸਿੰਘ ਘੁੰਮਣ ਨੂੰ ਕੋ-ਇੰਚਾਰਜ ਅਤੇ ਬਰਨਾਲਾ ਵਿਚ ਗੁਰਮੀਤ ਸਿੰਘ ਮੀਤ ਹੇਅਰ ਨੂੰ ਇੰਚਾਰਜ ਅਤੇ ਚੇਤਨ ਸਿਘ ਜੋੜਾਮਾਜਰਾ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸੰਸਦ ਵਿਚ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬੋਲੇ ਚਰਨਜੀਤ ਚੰਨੀ, ਆਖੀਆਂ ਵੱਡੀਆਂ ਗੱਲਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News