ਆਪ ਨੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਦੀ ਫੜ੍ਹੀ ਬਾਹ

09/20/2017 5:11:42 PM


ਕੋਟ ਈਸੇ ਖਾਂ (ਛਾਬੜਾ)- ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਵਲੋਂ ਐੱਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਜ਼ੇ ਦੀ ਭੇਟ ਚੜ੍ਹ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਸਬੰਧੀ ਵੱਡੇ ਪੱਧਰ 'ਤੇ ਉਪਰਾਲੇ ਸ਼ੁਰੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਸੂਤਰਾਂ ਅਨੁਸਾਰ ਹਲਕਾ ਧਰਮਕੋਟ ਦੇ ਆਪ ਵਲੰਟੀਅਰਜ਼ ਵਲੋਂ ਬੀਤੇ ਦਿਨੀਂ ਪਿੰਡ ਕੋਟ ਸਦਰ ਖਾਂ ਦੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਪਿੱਪਲ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਪਾਰਟੀ ਹਾਈ ਕਮਾਨ ਵੱਲੋਂ ਭੇਜੀ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਇਸ ਮੌਕੇ ਆਪ ਵਲੰਟੀਅਰਜ਼ ਨੇ ਪਰਿਵਾਰ ਨਾਲ ਗਹਿਰੇ ਦੁੱੱਖ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਦਿੱਤਾ ਕਿ ਪਾਰਟੀ ਹਰ ਸੁੱਖ ਦੁੱਖ ਦੀ ਘੜ੍ਹੀ 'ਚ ਪਰਿਵਾਰ ਨਾਲ ਖੜ੍ਹੇਗੀ। ਇਸ ਸਮੇਂ ਹਰਵਿੰਦਰ ਸਿੰਘ, ਕਿੱਕਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ ਆਦਿ ਆਪ ਦੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਚੋਣ ਵਾਅਦੇ ਮੁਤਾਬਿਕ ਕਿਸਾਨੀ ਕਰਜ਼ਾ ਮਾਫੀ ਅਤੇ ਕਿਸਾਨਾਂ ਦੀ ਆਰਥਿਕਤਾਂ ਨੂੰ ਸੁਧਾਰਨ ਸਬੰਧੀ ਕੋਈ ਯੋਗ ਨੀਤੀ ਨਹੀਂ ਬਣਾ ਸਕੀ, ਜਿਸ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ।