ਭਗਵੰਤ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਵੇ : ਸਿਮਰਨਜੀਤ ਮਾਨ

03/16/2018 2:20:41 PM

ਸੰਗਰੂਰ (ਰਾਜੇਸ਼ ਕੋਹਲੀ) — ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਵਲੋਂ ਮਜੀਠੀਆ 'ਤੇ ਨਸ਼ਾ ਤਸਕਰੀ ਦੇ ਮੁੱਦੇ 'ਤੇ ਮੁਆਫੀ ਮੰਗਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਇਸ ਮੁੱਦੇ 'ਤੇ ਜਿਥੇ 'ਆਪ' ਵਿਧਾਇਕ ਸਕੱਤੇ 'ਚ ਹਨ, ਉਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵੀ ਬਰਾਬਰ 'ਆਪ' ਆਗੂਆਂ 'ਤੇ ਤੰਜ ਕੱਸਦੀਆਂ ਨਜ਼ਰ ਆ ਰਹੀਆਂ ਹਨ। 
ਇਸੇ ਮਸਲੇ 'ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫੀ ਮੰਗੇ ਜਾਣ 'ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਕੇਜਰੀਵਾਲ ਦਾ ਸਾਥ ਦੇਣ ਵਾਲਿਆਂ ਨੂੰ ਅੱਜ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਹੀ ਨਹੀਂ ਸਿਮਰਨਜੀਤ ਸਿੰਘ ਨੇ ਭਗਵੰਤ ਮਾਨ ਕੋਲੋਂ ਸੰਸਦੀ ਮੈਂਬਰਸ਼ਿੱਪ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ। 
ਜ਼ਿਕਰਯੋਗ ਹੈ ਕਿ ਕੇਜਰੀਵਾਲ ਵਲੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਆਖੀ ਹੈ ਤੇ ਇਸ ਸੰਬੰਧੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਸਾਂਝੀ ਕੀਤੀ ਹੈ।


Related News