ਸੂਬਾ ਸਰਕਾਰ ਝੱਲੇ ਸ੍ਰੀ ਦਰਬਾਰ ਸਾਹਿਬ ਦਾ ਜੀ. ਐੱਸ. ਟੀ. ਖਰਚਾ : ਖਹਿਰਾ
Tuesday, Jul 18, 2017 - 06:50 PM (IST)

ਚੰਡੀਗੜ੍ਹ : ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਜੀ. ਐੱਸ. ਟੀ. ਖਰਚਾ ਝੱਲਣ ਦੀ ਸਲਾਹ ਦਿੱਤੀ ਹੈ। ਵਿਧਾਇਕ ਸੁਖਪਾਲ ਖਹਿਰਾ ਮੁਤਾਬਕ ਜੇਕਰ ਕੇਂਦਰ ਸਰਕਾਰ ਇਸ ਮਾਮਲੇ ਵਿਚ ਕੁੱਝ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਨੂੰ ਰਾਹਤ ਦੇਣੀ ਚਾਹੀਦੀ ਹੈ। ਸੁਖਪਾਲ ਖਹਿਰਾ ਨੇ ਪੰਜਾਬ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਧਾਰਮਿਕ ਸਥਾਨਾਂ 'ਤੇ ਜੀ. ਐੱਸ. ਟੀ. ਤੋਂ ਛੋਟ ਦਿਵਾਉਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਾਗੂ ਕੀਤੇ ਗਏ ਜੀ. ਐੱਸ. ਟੀ. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਰੋਧ ਕਰ ਚੁੱਕੀ ਹੈ।