ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਖਹਿਰਾ ਤੇ 8 ਵਿਧਾਇਕ ਦਿੱਲੀ ਰਵਾਨਾ
Sunday, Jul 29, 2018 - 06:19 PM (IST)
ਚੰਡੀਗੜ੍ਹ (ਰਮਨਦੀਪ ਸੋਢੀ) : ਵਿਰੋਧੀ ਧਿਰ ਦਾ ਆਗੂ ਬਦਲੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਪੈਦਾ ਹੋਏ ਵਿਵਾਦ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਅਤੇ 8 ਵਿਧਾਇਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ ਹਨ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਐਤਵਾਰ 8 ਵਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਜਾਵੇਗੀ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਮਲਾਲ ਨਹੀਂ ਹੈ ਪਰ ਉਨ੍ਹਾਂ ਦੀ ਮੰਗ ਹੈ ਕਿ ਅਜਿਹੇ ਫੈਸਲੇ ਦਿੱਲੀ ਵਿਚ ਨਹੀਂ ਸਗੋਂ ਚੰਡੀਗੜ੍ਹ ਪਾਰਟੀ ਦੇ ਸਾਰੇ ਵਿਧਾਇਕਾਂ ਮੌਜੂਦਗੀ ਅਤੇ ਸਹਿਮਤੀ ਤੋਂ ਬਾਅਦ ਲਏ ਜਾਣ।
