ਖਹਿਰਾ ਦੇ ਅਸਤੀਫੇ ਪਿੱਛੋਂ ''ਆਪ'' ਕੋਰ ਕਮੇਟੀ ਦੀ ਮੀਟਿੰਗ

01/06/2019 6:28:50 PM

ਬਰਨਾਲਾ : ਸੁਖਪਾਲ ਖਹਿਰਾ ਦੇ ਅਸਤੀਫੇ ਪਿੱਛੋਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬਰਨਾਲਾ ਵਿਖੇ ਅਹਿਮ ਮੀਟਿੰਗ ਸੱਦੀ ਗਈ। 'ਆਪ' ਕੋਰ ਕਮੇਟੀ ਦੀ ਇਸ ਮੀਟਿੰਗ ਦਾ ਜ਼ਿਆਦਾਤਰ ਫੌਕਸ ਸੁਖਪਾਲ ਖਹਿਰਾ ਦੇ ਅਸਤੀਫੇ 'ਤੇ ਰਿਹਾ। ਕੋਰ ਕਮੇਟੀ ਨੇ ਸੁਖਪਾਲ ਖਹਿਰਾ ਨੂੰ ਵਿਧਾਇਕੀ ਤੋਂ ਵੀ ਅਸਤੀਫਾ ਦੇਣ ਦੀ ਮੰਗ ਕੀਤੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਖਹਿਰਾ ਵਿਚ ਗੈਰਤ ਹੈ ਤਾਂ ਉਨ੍ਹਾਂ ਨੂੰ ਵਿਧਾਇਕੀ ਤੋਂ ਵੀ ਅਸਤੀਫਾ ਦੇ ਕੇ ਮੁੜ ਚੋਣ ਲੜਨੀ ਚਾਹੀਦੀ ਹੈ। ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਮੀਤ ਹੇਅਰ ਵਿਧਾਇਕ ਬਰਨਾਲਾ, ਕੁਲਵੰਤ ਪੰਡੋਰੀ ਵਿਧਾਇਕ ਮਹਿਲਕਲਾਂ, ਰੁਪਿੰਦਰ ਰੂਬੀ ਵਿਧਾਇਕ ਬਠਿੰਡਾ ਦਿਹਾਤੀ, ਮਨਜੀਤ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਦਲਬੀਰ ਢਿੱਲੋਂ ਤੇ ਹੇਰ ਸਥਾਨਕ ਆਗੂ ਮੌਜੂਦ ਸਨ। 
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋੜਨ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ, ਵਿਰੋਧੀ ਧਿਰ ਦੇ ਅਹੁਦੇ 'ਤੇ ਵੀ ਖਹਿਰਾ ਵਲੋਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਹੁਣ ਖਹਿਰਾ ਨੇ ਪਾਰਟੀ 'ਚੋਂ ਅਸਤੀਫਾ ਦੇ ਦਿੱਤਾ ਹੈ ਪਰ ਜੇਕਰ ਖਹਿਰਾ ਅਸਲ 'ਚ ਗੈਰਤਮੰਦ ਹਨ ਤਾਂ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫਾ ਦੇ ਮੁੜ ਚੋਣ ਲੜਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹਰਪਾਲ ਚੀਮਾ, ਅਮਨ ਅਰੋੜਾ ਨੇ ਵੀ ਸੁਖਪਾਲ ਖਹਿਰਾ ਨੂੰ ਮੌਕਾਪ੍ਰਸਦ ਲੀਡਰ ਆਗੂ ਦੱਸਿਆ।


Gurminder Singh

Content Editor

Related News