ਖਹਿਰਾ ਨੂੰ ਹਾਈਕੋਰਟ ਵਲੋਂ ਮਿਲੇ ਝਟਕੇ ਤੋਂ ਬਾਅਦ ਸੁਣੋ ''ਆਪ'' ਨੇਤਾ ਦੇ ਸੁਰ!

11/17/2017 6:57:28 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਸੁਖਪਾਲ ਖਹਿਰਾ ਨੂੰ ਹਾਈਕੋਰਟ ਵੱਲੋਂ ਮਿਲੇ ਤਾਜ਼ਾ ਝਟਕੇ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਕੋ-ਕਨਵੀਨਰ ਅਮਨ ਅਰੋੜਾ ਮੁਤਾਬਕ ਕੋਰਟ ਦੇ ਹੁਕਮ ਦੀ ਕਾਪੀ ਮਿਲਣ ਤੋਂ ਬਾਅਦ ਅਗਲੀ ਗੱਲ ਕੀਤੀ ਜਾਵੇਗੀ। ਫਿਲਹਾਲ ਆਮ ਆਦਮੀ ਪਾਰਟੀ ਪੂਰੀ ਮਜ਼ਬੂਤੀ ਨਾਲ ਸੁਖਪਾਲ ਖਹਿਰਾ ਦੇ ਨਾਲ ਖੜੀ ਹੈ।
ਇਥੇ ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਵੱਲੋਂ ਹਾਈਕੋਰਟ ਵਿਚ ਫਾਜ਼ਿਲਕਾ ਅਦਾਲਤ ਵਲੋਂ ਮਿਲੇ ਗੈਰ-ਜ਼ਮਾਨਤੀ ਵਰੰਟ ਰੱਦ ਕਰਨ ਲਈ ਪਟੀਸ਼ਨ ਪਾਈ ਗਈ ਸੀ ਜਿਸਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਇਸ ਮਾਮਲੇ 'ਤੇ ਫਾਜ਼ਿਲਕਾ ਕੋਰਟ ਫੈਸਲਾ ਕਰੇਗੀ ਬਾਅਦ ਵਿਚ ਜੇਕਰ ਖਹਿਰਾ ਹੇਠਲੀ ਅਦਾਲਤ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਉਹ ਹਾਈਕੋਰਟ ਦਾ ਰੁਖ ਕਰਨ।