ਨਸ਼ਿਆਂ ਵਿਰੁੱਧ ਸੜਕਾਂ ''ਤੇ ਉੱਤਰੇ ''ਆਪ'' ਵਰਕਰ
Friday, Jun 29, 2018 - 05:50 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। 'ਆਪ' ਵਰਕਰਾਂ ਵੱਲੋਂ ਪੰਜਾਬ 'ਚ ਵੱਧ ਰਹੇ ਨਸ਼ੇ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਦੌਰਾਨ 'ਆਪ' ਵਰਕਰਾਂ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ।
'ਆਪ' ਵਰਕਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਨਸ਼ਾ ਮਾਫੀਆ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।