''ਆਪ'' ਦੇ ਇਨ੍ਹਾਂ ਪੰਜ ਵਿਧਾਇਕਾਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ

11/08/2019 6:14:13 PM

ਚੰਡੀਗੜ੍ਹ (ਰਮਨਜੀਤ) — ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਿੱਥੇ ਸ਼ਨੀਵਾਰ ਨੂੰ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜੱਥਾ ਰਵਾਨਾ ਹੋ ਰਿਹਾ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਇਨ੍ਹਾਂ ਵਿਧਾਇਕਾਂ 'ਚ ਮਾਸਟਰ ਬਲਦੇਵ ਸਿੰਘ ਸਮੇਤ ਸਰਬਜੀਤ ਸਿੰਘ ਮਨੁਕੇ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੱਗਾ ਹਿਸੋਵਾਲ ਸ਼ਾਮਲ ਹਨ। ਇਨ੍ਹਾਂ ਵਿਧਾਇਕਾਂ ਨੂੰ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਫਿਲਹਾਲ ਇਨ੍ਹਾਂ ਨੂੰ ਮਨਜੂਰੀ ਨਾ ਦੇਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। 

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਸ਼ਨੀਵਾਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਦੇ ਉਦਘਾਟਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਰਹੇ ਹਨ। ਲਾਂਘੇ ਦੇ ਉਦਘਾਟਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਲਾਂਘਾ ਖੁੱਲ੍ਹਣ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲਾਂਘੇ ਖੁੱਲ੍ਹਣ ਤੋਂ ਬਾਅਦ ਰੋਜ਼ਾਨਾ ਕਰੀਬ 5 ਹਜ਼ਾਰ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣਗੇ।


shivani attri

Content Editor

Related News