ਆਮ ਆਦਮੀ ਪਾਰਟੀ ਨੇ ''ਸਿੱਖਿਆ'' ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
Tuesday, Dec 14, 2021 - 04:29 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਸਿੱਖਿਆ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨੇ ਸਿੱਖਿਆ ਨੂੰ ਕੋਈ ਬੁਨਿਆਦੀ ਢਾਂਚਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੰਗੀ ਸਿੱਖਿਆ ਦੇਣ ਸਬੰਧੀ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨਿਆਂ ਤੋਂ ਪੰਜਾਬ ਅਤੇ ਚੰਡੀਗੜ੍ਹ ਯੂਨੀਵਰਸਿਟੀਆਂ ਦੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਯੂ. ਜੀ. ਸੀ. ਪੇਅ ਸਕੇਲ ਨਹੀਂ ਦੇ ਰਹੀ।
ਇਹ ਵੀ ਪੜ੍ਹੋ : ਚੰਨੀ ਸਰਕਾਰ ਦੇ 4 ਮੰਤਰੀਆਂ ਬਾਰੇ 'ਆਮ ਆਦਮੀ ਪਾਰਟੀ' ਦਾ ਵੱਡਾ ਖ਼ੁਲਾਸਾ, ਜਾਣੋ ਕੀ ਕਿਹਾ
ਉਨ੍ਹਾਂ ਕਿਹਾ ਕਿ ਪੰਜਾਬ ਦੀ ਉੱਚ ਸਿੱਖਿਆ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਉੱਚ ਸਿੱਖਿਆ ਦਾ ਭਵਿੱਖ ਬੇਹੱਦ ਖ਼ਰਾਬ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਯੂ. ਜੀ. ਸੀ. ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗੀ ਤਾਂ ਯੂ. ਜੀ. ਸੀ. ਪੈਰ ਪਿੱਛੇ ਖਿੱਚ ਲਵੇਗੀ, ਜਿਸ ਕਾਰਨ ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਾਲ 2022 'ਚ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸਿਹਤ ਸਹੂਲਤਾਂ, ਰੁਜ਼ਗਾਰ ਅਤੇ ਸਿੱਖਿਆ ਵੱਲ ਸਭ ਤੋਂ ਜ਼ਿਆਦਾ ਧਿਆਨ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ