ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

Saturday, Jan 15, 2022 - 11:24 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ’ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਸਿਰਫ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫ਼ੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸੇਜ ਆਏ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਵਾਧੇ ਕਾਰਨ ਮੋਹਾਲੀ ਜ਼ਿਲ੍ਹੇ 'ਚ ਨਵੇਂ ਹੁਕਮ ਜਾਰੀ, ਹੁਣ ਲਾਗੂ ਹੋਈਆਂ ਇਹ ਪਾਬੰਦੀਆਂ

ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਸਿਆਸਤ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਸਿਆਸਤ ਵਿੱਚ ਬਦਲਾਅ ਚਾਹੁੰਦੇ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਭਾਜਪਾ ਦੇ ਹੋਰਡਿੰਗ ’ਚ ਪੰਜਾਬ ਦੇ ਇਨ੍ਹਾਂ ਚਿਹਰਿਆਂ ਨੂੰ ਨਹੀਂ ਮਿਲੀ ਜਗ੍ਹਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News