ਚੰਡੀਗੜ੍ਹ 'ਚ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ 'ਤੇ ਲਾਏ ਗੰਭੀਰ ਇਲਜ਼ਾਮ

01/15/2022 1:47:03 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਭਾਰਤੀ ਚੋਣ ਕਮਿਸ਼ਨ 'ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਕਿਹਾ ਹੈ ਕਿ ਚੋਣ ਕਮਿਸ਼ਨ ਪੰਜਾਬ 'ਚ ਇਕ ਨਵੀਂ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਨਿਯਮਾਂ 'ਚ ਬਦਲਾਅ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਇਕ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰਡ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਭਾਜਪਾ ਦੇ ਹੋਰਡਿੰਗ ’ਚ ਪੰਜਾਬ ਦੇ ਇਨ੍ਹਾਂ ਚਿਹਰਿਆਂ ਨੂੰ ਨਹੀਂ ਮਿਲੀ ਜਗ੍ਹਾ

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਇਸ ਸਿਆਸੀ ਪਾਰਟੀ ਨੂੰ ਰਜਿਸਟਰ ਕੀਤਾ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਨਿਯਮ ਹੈ ਕਿ ਕਿਸੇ ਵੀ ਪਾਰਟੀ ਨੂੰ ਰਜਿਸਟਰ ਕਰਨ ਤੋਂ ਪਹਿਲਾਂ 30 ਦਿਨਾਂ ਦਾ ਨੋਟਿਸ ਦੇਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਨ੍ਹਾਂ 30 ਦਿਨਾਂ ਨੂੰ ਘਟਾ ਕੇ 7 ਦਿਨ ਕਰਨ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਇਹ ਪਾਰਟੀ ਰਜਿਸਟਰ ਹੁੰਦੀ ਹੈ ਤਾਂ ਕਿਸ ਪਾਰਟੀ ਨੂੰ ਇਸ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ ਅਤੇ ਕਿਸ ਪਾਰਟੀ ਨੂੰ ਇਸ ਦਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਇਸ ਕਾਰਨ ਕਰਕੇ CM ਚਿਹਰਾ ਐਲਾਨਣ ਦੀ ਹਿੰਮਤ ਨਹੀਂ ਜੁਟਾ ਪਾ ਰਹੀ 'ਕਾਂਗਰਸ'

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਵੋਟਾਂ ਕੱਟਣ ਲਈ ਇਕ ਨਵੀਂ ਪਾਰਟੀ ਨੂੰ ਰਜਿਸਟਰ ਕਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਾਨੂੰ ਸਤਾ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਚੋਣ ਕਮਿਸ਼ਨ ਸਾਰੇ ਕਾਨੂੰਨਾਂ ਨੂੰ ਛਿੱਕੇ 'ਤੇ ਟੰਗ ਕੇ ਇਕ ਨਵੀਂ ਪਾਰਟੀ ਰਜਿਸਟਰ ਕਰਨ ਜਾ ਰਿਹਾ ਹੈ ਤਾਂ ਜੋ ਸਾਡੀ ਪਾਰਟੀ ਦੀਆਂ ਵੋਟਾਂ ਕੱਟੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਲੋਕ ਕਦੇ ਨਹੀਂ ਚਾਹੁੰਦੇ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਦਾ ਜਵਾਬ ਦੇਣਾ ਪਵੇਗਾ ਕਿ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News