ਆਸ਼ੂ ਬਾਂਗੜ ਦੇ ਅਸਤੀਫ਼ੇ ਮਗਰੋਂ ''ਆਪ'' ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਐਲਾਨ

Tuesday, Jan 18, 2022 - 08:59 AM (IST)

ਆਸ਼ੂ ਬਾਂਗੜ ਦੇ ਅਸਤੀਫ਼ੇ ਮਗਰੋਂ ''ਆਪ'' ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਐਲਾਨ

ਚੰਡਗੀੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਦੇ ਅਸਤੀਫ਼ਾ ਦੇ ਕੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਰਜਨੀਸ਼ ਦਾਹੀਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਦੇ ਤੌਰ ਐਲਾਨੇ ਆਸ਼ੂ ਬਾਂਗੜ ਨੇ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਦਾ ਪੱਲਾ ਫੜ੍ਹ ਲਿਆ।

ਇਹ ਵੀ ਪੜ੍ਹੋ : ਇਸ ਵਾਰ ਪੰਜਾਬ ਚੋਣਾਂ 'ਚ ਸਰਗਰਮ ਨਹੀਂ ਦਿਖ ਰਹੇ NRI, ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਟਿਆ ਟਾਲਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਭਵਨ ’ਚ ਆਸ਼ੂ ਬਾਂਗੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਨ ਦਾ ਐਲਾਨ ਕੀਤਾ। ਨਾਲ ਹੀ, ਆਸ਼ੂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦੇਣ ਦੀ ਵੀ ਗੱਲ ਕਹੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇੱਥੋਂ ਰਜਨੀਸ਼ ਦਾਹੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News