''ਆਮ ਆਦਮੀ ਪਾਰਟੀ'' ਨੂੰ ਦਿੱਲੀ ਮਗਰੋਂ ਪੰਜਾਬ ਤੋਂ ਮਿਲੇਗੀ ਰਾਜ ਸਭਾ ''ਚ ਐਂਟਰੀ

Thursday, Feb 24, 2022 - 10:45 AM (IST)

''ਆਮ ਆਦਮੀ ਪਾਰਟੀ'' ਨੂੰ ਦਿੱਲੀ ਮਗਰੋਂ ਪੰਜਾਬ ਤੋਂ ਮਿਲੇਗੀ ਰਾਜ ਸਭਾ ''ਚ ਐਂਟਰੀ

ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਦੀ ਵਾਂਗਡੋਰ ਮਿਲਦੀ ਹੈ ਜਾਂ ਨਹੀਂ, ਇਸ ਦਾ ਫ਼ੈਸਲਾ ਤਾਂ 10 ਮਾਰਚ ਨੂੰ ਹੋਵੇਗਾ ਪਰ ਇੰਨਾ ਜ਼ਰੂਰ ਤੈਅ ਹੈ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਤੋਂ ਬਾਅਦ ਪੰਜਾਬ ਤੋਂ ਰਾਜ ਸਭਾ 'ਚ ਐਂਟਰੀ ਜ਼ਰੂਰ ਮਿਲੇਗੀ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਇਸ ਸਮੇਂ ਸਿਰਫ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਨ। ਹਾਲਾਂਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ 20 ਸੀਟਾਂ 'ਤੇ ਜਿੱਤ ਹਾਸਲ ਹੋਈ ਸੀ ਪਰ ਉਸ ਤੋਂ ਇਕ ਸਾਲ ਪਹਿਲਾਂ ਹੀ ਰਾਜ ਸਭਾ ਮੈਂਬਰ ਚੁਣਨ ਦੀ ਪ੍ਰਕਿਰਿਆ ਪੂਰੀ ਹੋ ਗਈ ਸੀ, ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਹਿੱਸੇਦਾਰੀ ਨਹੀਂ ਮਿਲ ਸਕੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਬਿਜਲੀ ਸੰਕਟ' ਦੌਰਾਨ ਹਾਈਕੋਰਟ ਦਾ ਵੱਡਾ ਫ਼ੈਸਲਾ, ਪ੍ਰਸ਼ਾਸਨ ਨੂੰ ਦਿੱਤੇ ਇਹ ਹੁਕਮ

ਹੁਣ ਅਪ੍ਰੈਲ-2022 'ਚ ਪੰਜਾਬ ਦੇ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ। ਉਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਹੋ ਗਈਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜਿੰਨੇ ਵਿਧਾਇਕ ਹੋਣਗੇ, ਉਨ੍ਹਾਂ ਦੀ ਗਿਣਤੀ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਚੁਣ ਕੇ ਜਾ ਸਕਦੇ ਹਨ। ਇਹੀ ਫਾਰਮੂਲਾ ਦੂਜੀਆਂ ਪਾਰਟੀਆਂ 'ਤੇ ਵੀ ਵਿਧਾਇਕਾਂ ਦੀ ਗਿਣਤੀ ਦੇ ਹਿਸਾਬ ਨਾਲ ਲਾਗੂ ਹੋਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਖ਼ਤਮ ਹੋਇਆ 'ਬਿਜਲੀ ਸੰਕਟ', ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ
ਇਹ ਹਨ ਪੰਜਾਬ ਦੇ ਮੌਜੂਦਾ ਰਾਜ ਸਭਾ ਮੈਂਬਰ
ਅੰਬਿਕਾ ਸੋਨੀ, ਨਰੇਸ਼ ਗੁਜਰਾਲ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਸ਼ਵੇਤ ਮਲਿਕ।
ਜਾਖੜ ਹਨ ਕਾਂਗਰਸ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ
ਜਿੱਥੇ ਤੱਕ ਕਾਂਗਰਸ ਦੇ ਮੌਜੂਦਾ ਰਾਜ ਸਭਾ ਮੈਂਬਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ 'ਚੋਂ ਪ੍ਰਤਾਪ ਸਿੰਘ ਬਾਜਵਾ ਤਾਂ ਵਿਧਾਨ ਸਭਾ ਚੋਣਾਂ ਲੜ ਰਹੇ ਹਨ ਅਤੇ ਬਾਕੀ ਦੋਵੇਂ ਮੈਂਬਰਾਂ ਨੂੰ ਦੁਬਾਰਾ ਮੌਕਾ ਮਿਲਣ ਦੀ ਸੰਭਾਵਨਾ ਘੱਟ ਹੀ ਨਜ਼ਰ ਆ ਰਹੀ ਹੈ। ਹੁਣ ਕਾਂਗਰਸ ਦੇ ਜਿੰਨੇ ਵਿਧਾਇਕ ਆਏ, ਉਨ੍ਹਾਂ ਦੀ ਵੋਟ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਬਣਨ ਵਾਲਿਆਂ 'ਚ ਸੁਨੀਲ ਜਾਖੜ ਸਭ ਤੋਂ ਮਜ਼ਬੂਤ ਦਾਅਵੇਦਾਰ ਹਨ, ਜੋ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੁੱਖ ਮੰਤਰੀ ਨਾ ਬਣਾਏ ਜਾਣ ਤੋਂ ਨਾਰਾਜ਼ ਹੋ ਕੇ ਚੁਣਾਵੀ ਸਿਆਸਤ ਛੱਡਣ ਦਾ ਐਲਾਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮਾਰਚ ਮਹੀਨੇ ਬਣਨ ਵਾਲੀ ਸਰਕਾਰ ਲਈ ਖੜ੍ਹੀ ਹੋਵੇਗੀ ਆਫ਼ਤ, ਜਾਣੋ ਕਾਰਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News