ਅਹਿਮ ਖ਼ਬਰ : ਪੰਜਾਬ ਦੇ 12 ਜ਼ਿਲ੍ਹਿਆਂ 'ਚ ਨਹੀਂ ਹੈ ਇਕ ਵੀ 'ਮੰਤਰੀ'
Tuesday, Mar 22, 2022 - 03:35 PM (IST)
ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਕੈਬਨਿਟ ਮੰਤਰੀ ਨਾ ਬਣਾਏ ਜਾਣ ਦੇ ਫ਼ੈਸਲੇ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਨਾ ਕਰਨ ਨੂੰ ਲੈ ਕੇ ਪਾਰਟੀ ਅੰਦਰ ਅੰਸਤੋਖ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਜੁੜਿਆ ਇਕ ਪਹਿਲਾ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਸੰਗਰੂਰ ਅਤੇ ਅੰਮ੍ਰਿਤਸਰ ਤੋਂ 2-3 ਮੰਤਰੀ ਬਣਾ ਦਿੱਤੇ ਗਏ ਹਨ, ਜਦੋਂ ਕਿ ਪੰਜਾਬ ਦੇ 12 ਜ਼ਿਲ੍ਹਿਆਂ 'ਚ ਫਿਲਹਾਲ ਇਕ ਵੀ ਮੰਤਰੀ ਨਹੀਂ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ
ਇਹ ਹਨ ਜ਼ਿਲ੍ਹਿਆਂ ਦੇ ਹਿਸਾਬ ਨਾਲ ਮੰਤਰੀਆਂ ਦਾ ਬਿਓਰਾ
ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ-ਸੰਗਰੂਰ
ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈ. ਟੀ. ਓ.-ਅੰਮ੍ਰਿਤਸਰ
ਲਾਲ ਚੰਦ-ਪਠਾਨਕੋਟ
ਲਾਲਜੀਤ ਭੁੱਲਰ-ਤਰਨਤਾਰਨ
ਬ੍ਰਹਮ ਸ਼ੰਕਰ-ਹੁਸ਼ਿਆਰਪੁਰ
ਡਾ. ਬਲਜੀਤ ਕੌਰ-ਮੁਕਤਸਰ ਸਾਹਿਬ
ਡਾ. ਵਿਜੇ ਸਿੰਗਲਾ-ਮਾਨਸਾ
ਮੀਤ ਹੇਅਰ-ਬਰਨਾਲਾ
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਸਵਾਲ ਕਾਰਨ 'ਰਾਜਾ ਵੜਿੰਗ' ਦੀ ਵਿਧਾਨ ਸਭਾ 'ਚ ਕਿਰਕਿਰੀ, ਹਾਸੋਹੀਣਾ ਬਣਿਆ ਮਾਹੌਲ
ਇਨ੍ਹਾਂ ਜ਼ਿਲ੍ਹਿਆਂ ਨੂੰ ਹੈ ਮੰਤਰੀ ਬਣਨ ਦਾ ਇੰਤਜ਼ਾਰ
ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਪਟਿਆਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ