ਪਾਰਟੀ ਨੇ ਉਹ ਕੀਤਾ ਜੋ ਅਕਾਲੀ-ਭਾਜਪਾ ਤੇ ਕਾਂਗਰਸ ਚਾਹੁੰਦੇ ਸਨ: ਖਹਿਰਾ
Thursday, Jul 26, 2018 - 07:44 PM (IST)
ਚੰਡੀਗੜ੍ਹ— ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਖੋਹਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਮੇਰੇ ਨਾਲ ਪਾਰਟੀ ਨੇ ਉਹ ਕੀਤਾ ਹੈ, ਜੋ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਸੱਚ ਬੋਲਣ ਲਈ ਉਹ ਅਜਿਹੇ ਅਹੁਦੇ ਦੀਆਂ ਸੌ ਕੁਰਸੀਆਂ ਕੁਰਬਾਨ ਕਰਦੇ ਹਨ। ਖਹਿਰਾ ਨੇ ਕਿਹਾ ਕਿ ਮੈਨੂੰ ਲੋਕਾਂ ਨਾਲ ਖੜ੍ਹੇ ਹੋਣ ਦੀ ਸਜ਼ਾ ਮਿਲੀ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੁਖਪਾਲ ਖਹਿਰਾ ਵਿਚਕਾਰ ਬੀਤੇ ਦਿਨਾਂ ਤੋਂ ਕਾਫੀ ਖਿੱਚੋਤਾਣ ਚੱਲ ਰਹੀ ਸੀ। ਖਹਿਰਾ ਨੇ ਇਲਜ਼ਾਮ ਲਗਾਇਆ ਸੀ ਕਿ ਡਾ. ਬਲਬੀਰ ਸਿੰਘ ਵੱਲੋਂ ਕੁਝ ਪਾਰਟੀ ਵਰਕਰਾਂ ਨੂੰ ਕਿਹਾ ਗਿਆ ਸੀ ਕਿ ਖਹਿਰਾ ਲੋਕਾਂ ਕੋਲੋਂ ਪੈਸੇ ਲੈਂਦੇ ਹਨ। ਇਸ ਨੂੰ ਲੈ ਕੇ ਹੀ ਆਮ ਆਦਮੀ ਪਾਰਟੀ 'ਚ ਆਪਸੀ ਤਕਰਾਰ ਦੱਸੀ ਜਾ ਰਹੀ ਸੀ। ਸੁਖਪਾਲ ਖਹਿਰਾ ਨੇ ਇਸ ਸਬੰਧੀ ਮੰਗਲਵਾਰ ਨੂੰ ਵਿਧਾਇਕਾਂ ਦੀ ਮੀਟਿੰਗ ਵੀ ਸੱਦੀ ਸੀ ਪਰ ਇਸ ਮੌਕੇ ਵੀ ਵਿਧਾਇਕ ਵੰਡੇ ਹੋਏ ਨਜ਼ਰ ਆਏ ਸੀ।
