ਖਹਿਰਾ ਦੀ ਭਗਵੰਤ ਮਾਨ ਤੇ ਹਰਪਾਲ ਚੀਮਾ ਨਾਲ ਹੋਈ ਫੋਨ 'ਤੇ ਗੱਲਬਾਤ (ਵੀਡੀਓ)

Wednesday, Aug 01, 2018 - 06:58 PM (IST)

ਜਲੰਧਰ (ਰਮਨ ਸੋਢੀ)— ਬਠਿੰਡਾ ਵਿਖੇ ਵੀਰਵਾਰ ਨੂੰ ਹੋਣ ਜਾ ਰਹੀ ਕਨਵੈਨਸ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਰੈਲੀ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਇਸ ਪਿੱਛੇ ਉਨ੍ਹਾਂ ਦਾ ਕੋਈ ਨਿੱਜੀ ਸਵਾਰਥ ਨਹੀਂ ਹੈ। ਉਨ੍ਹਾਂ ਸਾਫ ਕੀਤਾ ਕਿ ਇਸ ਰੈਲੀ 'ਚ ਸ਼ਾਮਲ ਹੋਣ ਲਈ ਉਹ ਨਵੇਂ ਬਣੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪਰਸੋਂ ਭਗਵੰਤ ਮਾਨ ਨੂੰ ਵੀ ਫੋਨ 'ਤੇ ਸੱਦਾ ਦੇ ਚੁੱਕੇ ਹਨ। ਖਹਿਰਾ ਨੇ ਦੱਸਿਆ ਕਿ ਭਗਵੰਤ ਨਾਲ ਫੋਨ 'ਤੇ ਹੋਈ ਗੱਲਬਾਤ ਦੌਰਾਨ ਹੀ ਪਤਾ ਲੱਗਾ ਹੈ ਕਿ ਉਹ ਹਸਪਤਾਲ 'ਚ ਜ਼ੇਰੇ ਇਲਾਜ ਹਨ ਪਰ ਉਨ੍ਹਾਂ ਇਹ ਪ੍ਰੋਗਰਾਮ 'ਚ ਆਉਣ ਲਈ ਸੋਚਣ ਬਾਰੇ ਗੱਲ ਕੀਤੀ ਹੈ। ਖਹਿਰਾ ਮੁਤਾਬਕ ਇਸ ਤੋਂ ਇਲਾਵਾ ਉਨ੍ਹਾਂ ਹਾਈਕਮਾਨ ਨੂੰ ਵੀ ਇਸ ਰੈਲੀ 'ਚ ਪਹੁੰਚਣ ਦੀ ਅਪੀਲ ਕੀਤੀ ਹੈ।
ਪੱਤਰਕਾਰਾਂ ਵੱਲੋਂ ਉਨ੍ਹਾਂ ਦੀ ਮਜੀਠੀਆ ਨਾਲ ਹੋਈ ਮੁਲਾਕਾਤ ਦੇ ਸਵਾਲ 'ਤੇ ਖਹਿਰਾ ਦਾ ਕਹਿਣਾ ਹੈ ਕਿ ਇਹ ਸਭ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਖਹਿਰਾ ਮੁਤਾਬਕ ਉਹ ਅਕਾਲੀ ਦਲ ਅਤੇ ਕਾਂਗਰਸ ਦੇ ਖਿਲਾਫ ਆਪਣੀ ਮੁਹਿੰਮ ਦੀ ਰਫਤਾਰ ਹੋਰ ਵੀ ਤੇਜ਼ ਕਰਨਗੇ।


Related News