ਪੰਜਾਬ ਦਾ ਪ੍ਰਧਾਨ ਉਹੀ ਲੱਗੇਗਾ, ਜਿਸ ਨੂੰ ਜਨਤਾ ਚਾਹੁੰਦੀ ਹੈ : ਕੰਵਰ ਸੰਧੂ

08/11/2018 6:41:03 PM

ਗੜ੍ਹਸ਼ੰਕਰ — ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਆਪਣੇ ਵਾਲੰਟੀਅਰਾਂ ਦੇ ਨਾਲ ਗੜ੍ਹਸ਼ੰਕਰ ਵਿਖੇ ਦਾਣਾ ਮੰਡੀ 'ਚ ਰੈਲੀ ਕੀਤੀ ਗਈ। ਇਸ ਮੌਕੇ ਕੰਵਰ ਸੰਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗੜ੍ਹਸ਼ੰਕਰ 'ਚ ਅੱਜ ਦਾ ਇਕੱਠ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਖਿਲਾਫ ਇਕੱਠਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ 'ਚ ਕਿੰਨੀ ਕੂ ਮਜ਼ਬੂਤੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਧਾਨ ਉਹੀ ਲਗਾਇਆ ਜਾਵੇਗਾ, ਜਿਸ ਨੂੰ ਜਨਤਾ ਚਾਹੁੰਦੀ ਹੈ। 
ਸੰਧੂ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੇ ਖਿਲਾਫ ਨਹੀਂ ਸਗੋਂ ਉਨ੍ਹਾਂ ਦੀਆਂ ਨੀਤੀਆਂ ਦੇ ਖਿਲਾਫ ਹਾਂ ਅਤੇ ਮੀਟਿੰਗਾਂ ਦੌਰਾਨ ਲੋਕਾਂ ਦੀ ਕਚਹਿਰੀ 'ਚ ਪੰਜਾਬ ਦਾ ਇਕ-ਇਕ ਮਸਲਾ ਚੁੱਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਖਰੜ ਤੋਂ ਵਿਧਾਇਕ ਕੰਵਰ ਸੰਧੂ, ਪਿਰਮਲ ਸਿੰਘ, ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆਂ, ਵਿਧਾਕਿ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ, ਵਿਧਾਇਕ ਜੈ ਸਿੰਘ ਰੋੜੀ ਆਦਿ ਮੌਜੂਦ ਸਨ।