''ਆਪ'' ਲੋਕ ਸਭਾ ਚੋਣਾਂ ਲਈ ਨਾਂ ਐਲਾਨੇ ਜਾਣ ਤੋਂ ਬਾਅਦ ਜਾਣੋ ਕੀ ਬੋਲੇ ਰਵਜੋਤ ਸਿੰਘ

10/30/2018 4:47:21 PM

ਹੁਸ਼ਿਆਰਪੁਰ (ਅਮਰੀਕ)— ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਪਹਿਲਕਦਮੀ ਕਰਦੇ ਹੋਏ ਪੰਜਾਬ ਲੋਕ ਸਭਾ ਦੀਆਂ 13 ਸੀਟਾਂ 'ਚੋਂ 5 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰ ਦਿੱਤੇ ਗਏ ਹਨ। ਇਸ ਦੇ ਤਹਿਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਚੋਣ ਲੜ ਚੁੱਕੇ ਉਮੀਦਵਾਰ ਡਾ. ਰਵਜੋਤ ਸਿੰਘ ਨੂੰ ਮੈਦਾਨ 'ਚ ਉਤਾਰਿਆ ਹੈ। ਇਥੇ ਦੱਸ ਦੇਈਏ ਕਿ ਰਵਜੋਤ ਸਿੰਘ ਵਿਧਾਨ ਸਭਾ ਹਲਕਾ ਦੀ ਚੋਣ ਹਾਰ ਗਏ ਸਨ। ਇਸ ਮੌਕੇ ਜ਼ਿਲਾ ਹੁਸ਼ਿਆਰਪੁਰ 'ਚ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪਾਰਟੀ ਦਾ ਸ਼ੁੱਕਰਾਨਾ ਕੀਤਾ ਅਤੇ ਕਿਹਾ ਕਿ ਬੇਸ਼ਕ ਪੰਜਾਬ 'ਚ ਪਾਰਟੀ ਦਾ ਪੱਧਰ ਡਿੱਗ ਰਿਹਾ ਹੈ ਪਰ ਉਹ ਦਿੱਲੀ 'ਚ ਹੋਏ ਆਮ ਕੰਮਾਂ ਦੇ ਆਧਾਰ 'ਤੇ ਜਨਤਾ ਦੇ ਵਿੱਚ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਅਜੇ ਸਮਾਂ ਹੈ ਅਤੇ ਉਹ ਜਨਤਾ 'ਚ ਜਾ ਕੇ ਪਾਰਟੀ ਦੇ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨਗੇ। 


ਹਾਲ ਹੀ 'ਚ ਸੁਖਪਾਲ ਖਹਿਰਾ ਅਤੇ ਭਗਵੰਤ ਮਾਨ 'ਚ ਚੱਲ ਰਹੀ ਅੰਦਰੂਨੀ ਜੰਗ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਲੜਾਈ ਨੂੰ ਪਾਰਟੀ ਪੱਧਰ 'ਤੇ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ, ਉਮੀਦ ਹੈ ਇਹ ਜਲਦੀ ਹੀ ਖਤਮ ਹੋ ਜਾਵੇਗੀ। ਉਥੇ ਹੀ ਪੰਜਾਬ 'ਚ 'ਆਪ' ਦੇ ਡਿੱਗੇ ਵਜੂਦ 'ਤੇ ਬੋਲਦੇ ਹੋਏ ਕਿਹਾ ਕਿ ਅਜਿਹਾ ਨਹੀਂ ਹੈ ਕਿ ਆਮ ਆਦਮੀ ਪਾਰਟੀ 'ਚ ਹੀ ਇਹ ਸਭ ਕੁਝ ਚੱਲ ਰਿਹਾ ਹੈ ਹੋਰ ਪਾਰਟੀਆਂ ਵੀ ਵਿਵਾਦਾਂ 'ਚ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਰਗਾੜੀ ਨੂੰ ਲੈ ਕੇ ਅਤੇ ਕਾਂਗਰਸ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਨਾ ਪੂਰਾ ਕਰ ਪਾਉਣ ਨੂੰ ਲੈ ਕੇ ਸਵਾਲਾਂ ਦੇ ਘੇਰੇ 'ਚ ਹਨ।


Related News