'ਆਪ' ਆਗੂ ਅਮਨ ਅਰੋੜਾ ਨੇ ਕੈਪਟਨ ਸਰਕਾਰ ਨੂੰ ਲਿਆ ਲੰਮੇਂ ਹੱਥੀਂ (ਵੀਡੀਓ)
Thursday, Aug 13, 2020 - 05:08 PM (IST)
ਜਲੰਧਰ— ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਕੋਰੋਨਾ ਸ਼ੁਰੂ ਹੋਇਆ ਸੀ ਤਾਂ ਕੇਂਦਰ ਦੀ ਸਰਕਾਰ ਸਣੇ ਸੂਬਾ ਸਰਕਾਰ ਨੂੰ ਕੋਰੋਨਾ ਦੇ ਹਾਲਾਤ ਸਮੇਂ ਆਰਥਿਕ ਤੰਗੀ ਦਾ ਵੱਡਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਸਰਕਾਰ ਨੇ ਆਰਛਿਕ ਵਿਕਾਸ ਅਤੇ ਅਤੇ ਭਵਿੱਖ ਦੀਆਂ ਯੋਜਨਾਵਾਂ ਲਈ ਇਕ ਕਮੇਟੀ ਬਣਾਈ ਸੀ, ਜਿਸ ਦਾ ਮੁਖੀ ਸ. ਮੋਨਟੇਕ ਸਿੰਘ ਆਹਲੂਵਾਲੀਆ ਨੂੰ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ: ਕਾਂਗਰਸ ਦੇ ਰਾਜ ''ਚ ਕਾਂਗਰਸੀ ਸਰਪੰਚ ਦੀ ਬੇਵੱਸੀ, BDPO ਬੀਬੀ ''ਤੇ ਲਾਏ ਇਹ ਇਲਜ਼ਾਮ
ਉਸ ਕਮੇਟੀ ਨੇ ਤਿੰਨ ਤਰੀਕਿਆਂ ਦੀਆਂ ਰਿਪੋਰਟਾਂ ਪੇਸ਼ ਕਰਨੀਆਂ ਸਨ, ਜਿਸ ਦੀ ਇਕ ਰਿਪੋਰਟ ਸਰਕਾਰ ਨੂੰ ਬੀਤੇ ਦਿਨੀਂ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ 'ਚ ਸਰਕਾਰ ਨੂੰ ਕਈ ਸਿਫਾਰਿਸ਼ਾਂ ਦੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਰਿਪੋਰਟ 'ਚ ਸਭ ਤੋਂ ਪਹਿਲੀ ਗੱਲ ਇਲੈਕਟ੍ਰੀਸਿਟੀ (ਬਿਜਲੀ) ਦੀ ਕਹੀ ਗਈ ਹੈ। ਜਿਸ 'ਚ ਕਿਹਾ ਗਿਆ ਹੈ ਕਿ ਰੋਪੜ ਤੇ ਲਹਿਰਾਂ ਮੁਹੱਬਤ ਥਰਮਲ ਪਲਾਂਟ ਨੂੰ ਬੰਦ ਕਰਕੇ ਬਠਿੰਡਾ ਦੇ ਤਰਜ਼ 'ਤੇ ਇੰਡਸਟਰੀ ਪਾਰਕ ਕੱਟ ਦਿੱਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਫਿਰ ਮਿਲੇ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ, ਇਕ ਦੀ ਮੌਤਇਸ ਦੇ ਇਲਾਵਾ ਜਿਹੜੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ, ਉਸ ਨੂੰ ਸਾਰੀਆਂ ਮੁਸੀਬਤਾਂ ਦੀ ਜੜ ਦੱਸਿਆ ਹੈ, ਜੋਕਿ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨਾਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਮੋਨਟੇਕ ਸਿੰਘ ਆਹਲੂਵਾਲੀਆ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਿਸਾਨਾਂ ਦੇ ਹਾਲਾਤ ਤਰਸਯੋਗ ਬਣੇ ਪਏ ਹਨ। ਉਨ੍ਹਾਂ ਕਿਹਾ ਕਿ ਆਹਲੂਵਾਲੀਆ ਸਾਬ੍ਹ ਨੇ ਪਾਵਰ ਸਬਡਿਸੀ ਨੂੰ ਇਕ ਮੁਸੀਬਤ ਕਿਹਾ ਹੈ, ਉਹ ਕਿਸਾਨਾਂ ਦੇ ਸਖ਼ਤ ਖ਼ਿਲਾਫ਼ ਹੈ।
ਇਹ ਵੀ ਪੜ੍ਹੋ: ਬਾਜਵਾ ਮਾਮਲੇ ਕਾਰਨ ਪੰਜਾਬ ਕਾਂਗਰਸ ਦੇ ਨਵੇਂ ਸੰਗਠਨਾਤਮਕ ਢਾਂਚੇ ਦੇ ਐਲਾਨ ''ਚ ਪਈ ਅੜਚਨ
ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਇਹ ਵੀ ਕਿਹਾ ਕਿ ਹੈ ਕਿ ਵੱਡੇ ਸ਼ਹਿਰਾਂ ਦੀ ਬਿਜਲੀ ਡਿਸਟ੍ਰੀਬਿਊਸ਼ਨ ਪ੍ਰਾਈਵੇਟ ਹੱਥਾਂ 'ਚ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਮੇਟੀ ਵੱਲੋਂ ਖੇਤੀ ਆਰਡੀਨੈਂਸਾਂ ਦੀ ਵਕਾਲਤ ਕੀਤੀ ਗਈ ਹੈ, ਕਿ ਕਿਸਾਨਾਂ ਦੀ ਫਸਲ ਵੇਚਣ ਖੁੱਲ੍ਹੀ ਮੰਡੀ ਹੋਣੀ ਚੀਹੀਦੀ ਹੈ, ਜਿਸ ਨਾਲ ਕਿਸਾਨ ਆਪਣੀ ਮਰਜ਼ੀ ਨਾਲ ਆਪਦੀ ਫਸਲ ਵੇਚ ਸਕਣ। ਇਸੇ ਤਰ੍ਹਾਂ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਟਰਾਂਸਪੋਰਟ ਸੈਕਟਰ ਦੀ ਬਿਹਤਰੀ ਲਈ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦਾ ਮਰਜ਼ਨ ਹੋ ਜਾਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੋਨਟੇਕ ਸਿੰਘ ਆਹਲੁਵਾਲੀਆ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਸਮੇਂ ਜੋ ਪੰਜਾਬ ਦੇ ਹਾਲਾਤ ਹਨ, ਉਨ੍ਹਾਂ ਬਾਰੇ ਸ਼ਾਇਦ ਪੰਜਾਬ ਸਰਕਾਰ ਨੇ ਆਹਲੂਵਾਲੀਆ ਨੂੰ ਕੋਈ ਚਾਨਣਾ ਨਹੀਂ ਪਾਇਆ ਹੈ।
ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਸ਼ਰਾਬ 'ਤੇ ਆਉਣ ਵਾਲੇ ਦੋ ਸਾਲਾਂ 'ਚ ਰੇਟ ਅਤੇ ਟੈਕਸ ਵਧਾ ਦੇਣੇ ਚਾਹੀਦੇ ਹਨ ਪਰ ਮੈਂ ਸਮਝਦਾ ਹਾਂ ਕਿ ਸਗੋਂ ਇਨ੍ਹਾਂ 'ਤੇ ਟੈਕਸ ਘਟਾਉਣੇ ਚਾਹੀਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਗੋਦਾਮਾਂ 'ਚ ਸ਼ਰਾਬ ਬਣ ਰਹੀ ਹੈ, ਉਸ 'ਤੇ ਕੰਟਰੋਲ ਹੋਣਾ ਚਾਹੀਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹੁਣ ਵੇਖਣਾ ਇਹ ਹੈ ਕਿ ਮੋਨਟੇਕ ਸਿੰਘ ਆਹਲੂਵਾਲੀਆ ਵੱਲੋਂ ਕੀਤੀਆਂ ਸਿਫਾਰਿਸ਼ਾਂ 'ਤੇ ਕੈਪਟਨ ਸਰਕਾਰ ਕੀ ਅਮਲ ਕਰਦੇ ਹਨ।
ਇਹ ਵੀ ਪੜ੍ਹੋ: ਬੀਬੀ ਦੀ ਸ਼ਰਮਨਾਕ ਕਰਤੂਤ: ਕੁੜੀਆਂ ਤੋਂ ਕਰਵਾਉਂਦੀ ਸੀ ਦੇਹ ਵਪਾਰ ਦਾ ਧੰਦਾ, ਇੰਝ ਹੋਇਆ ਖੁਲਾਸਾ