ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

11/8/2020 6:21:33 PM

ਚੰਡੀਗੜ੍ਹ : ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ।

ਇਹ ਵੀ ਪੜ੍ਹੋ :  2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ

ਇਸ ਬਾਬਤ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ :  ਖੇਤਾਂ 'ਚ ਲਾਈ ਅੱਗ ਦੀਆਂ ਲਪਟਾਂ 'ਚ ਐਕਟਿਵਾ ਸਣੇ ਡਿੱਗੇ ਦਾਦੀ-ਪੋਤਾ, ਜਿਊਂਦੀ ਸੜੀ ਬੀਬੀ (ਤਸਵੀਰਾਂ)

ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ 'ਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।

ਇਹ ਵੀ ਪੜ੍ਹੋ :  ਮੁਕਤਸਰ : ਕਿਸਾਨਾਂ 'ਤੇ ਟਿੱਪਣੀ ਕਰਨ ਵਾਲੇ ਭਾਜਪਾ ਨੇਤਾ ਨੇ ਮੰਗੀ ਮੁਆਫ਼ੀ


Gurminder Singh

Content Editor Gurminder Singh