ਆਮ ਆਦਮੀ ਪਾਰਟੀ ਵਲੋਂ 30 ਉਮੀਦਵਾਰਾਂ ਦਾ ਐਲਾਨ, ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ ਸੂਚੀ
Monday, Nov 16, 2026 - 12:57 PM (IST)
ਚੰਡੀਗੜ੍ਹ : ਪੰਜਾਬ 'ਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਵੱਡਾ ਐਲਾਨ ਕਰਦਿਆਂ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਨੇ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਖੇ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਦੀਆਂ ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਵਲੋਂ ਜਾਰੀ ਸੂਚੀ 'ਚ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਸਾਰੇ ਉਮੀਦਵਾਰ ਆਪਣੇ-ਆਪਣੇ ਖੇਤਰ 'ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਰਟੀ ਨੇ ਸਾਰੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਜਿੱਤ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਸੰਗਠਨ ਨੇ ਕਿਹਾ ਹੈ ਕਿ ਇਹ ਉਮੀਦਵਾਰ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਮਿਊਂਸੀਪਲ ਕੌਂਸਲ ਦੀਆਂ ਚੋਣਾਂ 'ਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
