ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

03/14/2024 6:41:06 PM

ਚੰਡੀਗੜ੍ਹ/ਲੁਧਿਆਣਾ (ਵਿੱਕੀ) : ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਪਹਿਲੀ ਸੂਚੀ ਜਾਰੀ ਕਰਦਿਆਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ. ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਏਲਾਂਟੇ ਮਾਲ ’ਚ ਕੰਮ ਕਰਦੀ ਰਹੀ ਬੀਬੀ ਨੇ ਕਰ ’ਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ


Gurminder Singh

Content Editor

Related News