ਆਮ ਆਦਮੀ ਪਾਰਟੀ ਨੇ ਬੱਬੀ ਬਾਦਲ ਨੂੰ ਕੀਤਾ ਪਾਰਟੀ ਦਾ ਬੁਲਾਰਾ ਨਿਯੁਕਤ

Saturday, Aug 24, 2024 - 10:31 PM (IST)

ਆਮ ਆਦਮੀ ਪਾਰਟੀ ਨੇ ਬੱਬੀ ਬਾਦਲ ਨੂੰ ਕੀਤਾ ਪਾਰਟੀ ਦਾ ਬੁਲਾਰਾ ਨਿਯੁਕਤ

ਮੋਹਾਲੀ, (ਪਰਦੀਪ)- ਆਮ ਆਦਮੀ ਪਾਰਟੀ ਦੇ  ਸੰਗਠਨਾਤਮਕ ਢਾਂਚੇ ਦੇ ਵਿਸਥਾਰ  ਦੇ ਚਲਦਿਆਂ ਮੋਹਾਲੀ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਸੁੱਖ ਇੰਦਰ ਸਿੰਘ ਬੱਬੀ ਬਾਦਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਬੱਬੀ ਬਾਦਲ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ  ਦਾ ਕੰਮ ਕਰਨਗੇ। 

ਇਸ ਨਿਯੁਕਤੀ ਦਾ ਪਤਾ ਚੱਲਦਿਆਂ ਹੀ ਪੰਜਾਬ ਭਰ ਵਿੱਚੋਂ ਹਰਸੁੱਖ ਇੰਦਰ ਸਿੰਘ ਬੱਬੀ ਬਾਦਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਹਰਸੁੱਖ ਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਿਦਕ ਦਿਲੀ ਦੇ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਲੈ ਕੇ ਜਾਣਗੇ। ਇਸ ਮੌਕੇ ਤੇ ਬੱਬੀ ਬਾਦਲ ਨੇ ਇਸ ਨਿਯੁਕਤੀ ਦੇ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ।


author

Rakesh

Content Editor

Related News