ਪਾਰਟੀ 'ਚ ਚੱਲ ਰਹੇ ਵਿਵਾਦ 'ਤੇ ਕੇਜਰੀਵਾਲ ਨੇ ਸੱਦੀ ਮੀਟਿੰਗ (ਵੀਡੀਓ)

Sunday, Jul 29, 2018 - 02:36 PM (IST)

ਨਵੀਂ ਦਿੱਲੀ\ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਚ ਚੱਲ ਰਹੇ ਕਲੇਸ਼ ਦਰਮਿਆਨ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸੁਖਪਾਲ ਖਹਿਰਾ ਸਮੇਤ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਐਤਵਾਰ ਸ਼ਾਮ 6 ਵਜੇ ਸੱਦੀ ਗਈ ਹੈ। ਇਸ ਗੱਲ ਦੀ ਜਾਣਕਾਰੀ ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਰੇਡੀ, ਵਿਧਾਇਕ ਮੀਤ ਹੇਅਰ ਅਤੇ ਦੋ ਹੋਰ ਵਿਧਾਇਕਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ। 
ਵਿਧਾਇਕਾਂ ਨੇ ਦੱਸਿਆ ਕਿ ਕੇਜਰੀਵਾਲ ਨਾਲ ਮੁਲਾਕਾਤ ਵਿਚ ਖਹਿਰਾ ਅਤੇ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਸੰਬੰਧੀ ਚਰਚਾ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਮੀਟਿੰਗ ਸੱਦਣ ਦਾ ਫੈਸਲਾ ਲਿਆ ਗਿਆ ਹੈ।


Related News