ਪੰਜਾਬ ’ਚ ਵੱਡੀ ਜਿੱਤ ਮਗਰੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ

03/13/2022 1:50:50 PM

ਅੰਮ੍ਰਿਤਸਰ (ਵੈੱਬ ਡੈਸਕ, ਮਮਤਾ, ਗਾਂਧੀ, ਸਾਗਰ)— ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ 92 ਵਿਧਾਇਕ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਤ ਵੀ ਕੀਤਾ ਗਿਆ।

PunjabKesari

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕਰਦਿਆਂ ਪੰਜਾਬ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਰਾਘਵ ਚੱਢਾ ਆਦਿ ਮੌਜੂਦ ਸਨ। ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸਿਰਪਾਓ, ਕਿਤਾਬਾਂ ਦਾ ਸੈੱਟ ਅਤੇ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। 

PunjabKesari
ਇਸ ਦੇ ਬਾਅਦ ਇਥੋਂ ਇਹ ਕਾਫ਼ਿਲਾ ਜਲ੍ਹਿਆਵਾਲਾ ਬਾਗ ਦੇ ਲਈ ਰਵਾਨਾ ਹੋਇਆ, ਜਿੱਥੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਅਰਵਿੰਦ ਕੇਜਰੀਵਾਲ ਇਥੋਂ ਦੁਰਗਿਆਣਾ ਮੰਦਰ ਨਤਮਸਤਕ ਹੋਣ ਪੁੱਜੇ। 

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਪਹੁੰਚੇ ਰਾਜਾਸਾਂਸੀ ਹਵਾਈ ਅੱਡਾ, ਭਗਵੰਤ ਮਾਨ ਸਮੇਤ ਹੋਰਨਾਂ ਵੱਲੋਂ ਭਰਵਾਂ ਸੁਆਗਤ
 

PunjabKesari

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪੰਰਤ ਆਮ ਆਦਮੀ ਪਾਰਟੀ ਵੱਲੋਂ ਵੱਡਾ ਮੈਗਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ‘ਆਪ’ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਮੈਗਾ ਰੋਡ ਸ਼ੋਅ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਹ ਰੋਡ ਸ਼ੋਅ ਕਚਹਿਰੀ ਚੌਂਕ ਤੋਂ ਸ਼ੁਰੂ ਹੋਵੇਗਾ ਅਤੇ ਨਾਵਲਟੀ ਚੌਂਕ ਖ਼ਤਮ ਹੋਵੇਗਾ। ਰੋਡ ਸ਼ੋਅ ’ਚ ਲੋਕ ਪੈਦਲ ਹੀ ਹਿੱਸਾ ਲੈਣਗੇ। ਸਾਰਿਆਂ ਨੂੰ ਆਪਣੀਆਂ ਗੱਡੀਆਂ ਡੀ ਬਲਾਕ ਦੀ ਪਾਰਕਿੰਗ ’ਚ ਪਾਰਥ ਕਰਨ ਲਈ ਕਿਹਾ ਗਿਆ ਹੈ। ਰੋਡ ਸ਼ੋਅ ਦੇ ਰਸਤੇ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹੋਰਡਿੰਗਸ ਅਤੇ ਕੱਟ ਆਊਟ ਨਾਲ ਸਜਾਇਆ ਗਿਆ ਹੈ। 

PunjabKesari

ਇਸ ਮੌਕੇ ਨਾਭਾ ਤੋਂ ਆਮ ਆਦਮੀ ਪਾਰਟੀ ਲਈ ਵਿਧਾਇਕ ਬਣੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਇਸ ਬਾਰੇ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣੀ ਹੈ ਕਿਉਂਕਿ ਜਿੰਨੇ ਵੀ ਵਿਧਾਇਕ ਜਿੱਤਦੇ ਹਨ, ਉਹ ਸਭ ਆਮ ਲੋਕਾਂ ਵਿੱਚ ਵਿਚਰਨ ਵਾਲੇ ਹਨ ਅਤੇ ਉਨ੍ਹਾਂ ਕਿਹਾ ਕਿ ਮੈਂ ਨਾਭਾ ਜੋ ਉਸ ਵਿਧਾਇਕ ਨੂੰ ਹਰਾਇਆ ਜੋ ਪੰਜ ਵਾਰ ਵਿਧਾਇਕ ਬਣੇ ਤੇ ਕੈਬਨਿਟ ਚ ਮੰਤਰੀ ਵੀ ਰਿਹਾ ਅਤੇ ਮੈਂ ਆਪਣੇ ਹਲਕੇ ਦੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇੰਨੀ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਮੈਨੂੰ ਭੇਜਿਆ।

ਇਹ ਵੀ ਪੜ੍ਹੋ:  ਰੰਧਾਵਾ ਦੇ ਤਿੱਖੇ ਹਮਲੇ, ਸਿੱਧੂ ਦੱਸਣ ਕਿ ਪ੍ਰਧਾਨ ਬਣਨ ਪਿੱਛੋਂ ਉਨ੍ਹਾਂ ਦੀ ਮੰਜੀ ਕਾਂਗਰਸ ਭਵਨ ’ਚ ਕਿਉਂ ਨਹੀਂ ਲੱਗੀ

PunjabKesari

ਉਨ੍ਹਾਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਚੋਣਾਂ ਜਿੱਤਣ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਹਨ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਏ ਹਾਂ ਤਾਂ ਜੋ ਪੰਜਾਬ ਦੇ ਭਲੇ ਲਈ ਵਿਕਾਸ ਕਾਰਜ ਕੀਤੇ ਜਾ ਸਕਣ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਵਿਧਾਇਕਾਂ ਨੂੰ ਨਾਲ ਲੈ ਕੇ ਧੰਨਵਾਦ ਮਾਰਚ ਵੀ ਕੱਢਿਆ ਜਾਵੇਗਾ। 

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News