ਵੱਡੀ ਖ਼ਬਰ : ‘ਆਪ’ ਵਲੋਂ ਵਿਧਾਨ ਸਭਾ ਚੋਣਾਂ ਲਈ ਪੰਜਵੀਂ ਸੂਚੀ ਜਾਰੀ, 15 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Tuesday, Dec 28, 2021 - 06:25 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਉਮੀਦਵਾਰਾਂ ਦੇ ਨਾਵਾਂ ਵਾਲੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਸ ਸੂਚੀ ਵਿਚ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਏ ਤਾਜ਼ਾ ਸਰਵੇ ਨੇ ਉਡਾਏ ਹੋਸ਼, ਪੰਜਾਬ ’ਚ ‘ਆਪ’ ਦੀ ਬੱਲੇ-ਬੱਲੇ

PunjabKesari

ਇਸ ਸੂਚੀ ਤਹਿਤ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸੰਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾਂ, ਜਲੰਧਰ ਪੱਛਮੀ ਤੋਂ ਸ਼ੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਸਿੰਘ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾਕਟਰ ਚਰਨਜੀਤ ਸਿੰਘ, ਐੱਸ. ਏ. ਐੱਸ. ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈੱਪੀ, ਲੁਧਿਆਣਾ ਦੱਖਣੀ ਤੋਂ ਰਜਿੰਦਰਪਾਲ ਕੌਰ ਛੀਨਾ, ਫਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਤਕ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 88 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਚੋਣਾਂ ਸਿਰ ’ਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ’ਚ ਪੰਜਾਬ ਦੀਆਂ ਸਿਆਸੀ ਪਾਰਟੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News