ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ

Thursday, Dec 30, 2021 - 07:05 PM (IST)

ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ

ਜਲੰਧਰ/ਚੰਡੀਗੜ੍ਹ— ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਕੁੱਲ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ’ਚ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਡਵੋਕੇਟ ਅਮਰਪਾਲ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

PunjabKesari

ਇਸ ਦੇ ਨਾਲ ਹੀ ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾਸ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰ ਖਾਨਾ, ਮਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮਿਲ ਉਰ ਰਹਿਮਾਨ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵੱਜੋਂ ਚੋਣ ਮੈਦਾਨ ’ਚ ਉਤਾਰਿਆ ਗਿਆ। ‘ਆਪ’ ਵੱਲੋਂ ਅੱਜ ਜਾਰੀ ਕੀਤੀ ਛੇਵੀਂ ਸੂਚੀ ਦੇ ਨਾਲ ਐਲਾਨੇ ਗਏ ਕੁੱਲ ਉਮੀਦਵਾਰਾਂ ਦੀ ਗਿਣਤੀ 96 ਤੱਕ ਪਹੁੰਚ ਗਈ ਹੈ।  

ਇਹ ਵੀ ਪੜ੍ਹੋ: ਆਸ਼ਾ ਵਰਕਰਾਂ ਤੇ ਮਿਡ-ਡੇਅ-ਮੀਲ ਵਰਕਰਾਂ ਲਈ ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News