ਕੋਟਕਪੂਰਾ ਰੈਲੀ ''ਚ ਕੈਪਟਨ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ

Sunday, Oct 07, 2018 - 04:35 PM (IST)

ਕੋਟਕਪੂਰਾ (ਵੈੱਬ ਡੈਸਕ, ਨਰਿੰਦਰ) : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਕੋਟਕਪੂਰਾ ਤੋਂ ਨਿਕਲਣ ਵਾਲਾ ਰੋਸ ਮਾਰਚ ਇਤਿਹਾਸਕ ਹੋਵੇਗਾ। ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੋਟਕਪੂਰਾ ਪਹੁੰਚਣ ਲਈ ਕਿਸੇ ਨੂੰ ਵੀ ਗੱਡੀਆਂ ਜਾਂ ਵਹੀਕਲਾਂ ਦੇ ਇੰਤਜ਼ਾਮ ਕਰਕੇ ਨਹੀਂ ਦਿੱਤਾ ਹੈ ਅਤੇ ਲੋਕ ਆਪ ਕੋਟਕਪੂਰਾ 'ਚ ਪਹੁੰਚ ਰਹੇ ਹਨ। ਇਸ ਰੋਸ ਮਾਰਚ ਵਿਚ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਤੋਂ ਇਲਾਵਾ ਮੁਤਵਾਜੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਪਹੁੰਚ ਚੁੱਕੇ ਹਨ। ਇਸ ਦੌਰਾਨ ਸੁਖਪਾਲ ਖਹਿਰਾ ਨੇ ਬਾਦਲਾਂ 'ਤੇ ਕਾਂਗਰਸ 'ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਖਹਿਰਾ ਨੇ ਕਿਹਾ ਕਿ ਉਹ ਕੈਪਟਨ ਸਰਕਾਰ ਨੂੰ ਬਾਦਲਾਂ, ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਹੋਰ ਪੁਲਸ ਮੁਲਾਜ਼ਮਾਂ 'ਤੇ ਕਾਰਵਾਈ ਲਈ 15 ਦਿਨ ਦਾ ਅਲਟੀਮੇਟਮ ਦਿੰਦੇ ਹਨ, ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਇਸ ਤੋਂ ਵੀ ਵੱਡਾ ਇਕੱਠ ਕੀਤਾ ਜਾਵੇਗਾ। 
PunjabKesari
ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ 12 ਵਜੇ ਦੇ ਕਰੀਬ ਰੋਸ ਮਾਰਚ ਸ਼ੁਰੂ ਹੋਵੇਗਾ ਜੋ ਬਰਗਾੜੀ ਪਹੁੰਚ ਕੇ ਸਮਾਪਤ ਹੋਵੇਗਾ। ਰੋਸ ਮਾਰਚ ਵਿਚ ਪਹੁੰਚ ਰਹੇ ਲੋਕਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਅਤੇ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। 
PunjabKesariਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ 12 ਵਜੇ ਦੇ ਕਰੀਬ ਰੋਸ ਮਾਰਚ ਸ਼ੁਰੂ ਹੋਵੇਗਾ ਜੋ ਬਰਗਾੜੀ ਪਹੁੰਚ ਕੇ ਸਮਾਪਤ ਹੋਵੇਗਾ। ਰੋਸ ਮਾਰਚ ਵਿਚ ਪਹੁੰਚ ਰਹੇ ਲੋਕਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਅਤੇ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। 

PunjabKesari

 


Related News