ਭਗਵੰਤ ਮਾਨ ਦਾ ਵੱਡਾ ਫੈਸਲਾ, 'ਆਪ' ਪੰਜਾਬ ਇਕਾਈ ਦਾ ਮੁੱਖ ਢਾਂਚਾ ਕੀਤਾ ਭੰਗ
Saturday, Aug 08, 2020 - 09:41 PM (IST)
ਜਲੰਧਰ — ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ 'ਆਪ' ਪੰਜਾਬ ਇਕਾਈ ਦਾ ਮੁੱਖ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਫੇਸਬੁੱਕ ਜ਼ਰੀਏ ਦਿੱਤੀ ਹੈ। ਫੇਸਬੁੱਕ 'ਤੇ ਲਾਈਵ ਹੋ ਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਸ਼ਨ-2022 ਨੂੰ ਲੈ ਕੇ ਆਪਣੇ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਵੇਲੇ ਗਾਡਰ ਨਾਲ ਲਟਕਦੀ ਮਾਂ ਦੀ ਲਾਸ਼ ਨੂੰ ਵੇਖ 5 ਸਾਲਾ ਮਾਸੂਮ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਇੰਚਾਰਜ ਜਰਨੈਲ ਸਿੰਘ ਸਣੇ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ, ਹਲਕਿਆਂ ਦੇ ਇੰਚਾਰਜਾਂ, ਵਿਧਾਇਕਾਂ ਨਾਲ ਲੰਬੀਆਂ ਮੀਟਿੰਗਾਂ ਕੀਤੀਆਂ ਗਈਆਂ ਸਨ। ਮੀਟਿੰਗਾਂ ਤੋਂ ਬਾਅਦ ਬੂਥ ਪੱਧਰ ਦੀ ਰਿਪੋਰਟ ਲੈਣ ਤੋਂ ਬਾਅਦ ਹੁਣ ਪਾਰਟੀ ਇਸ ਨਤੀਜੇ 'ਤੇ ਪਹੁੰਚੀ ਹੈ ਕਿ 2022 ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਲੜਨ ਲਈ ਇਮਾਨਦਾਰ ਅਤੇ ਮਿਹਨਤੀ ਵਲੰਟੀਅਰਾਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਵੀ ਜਾਣਗੀਆਂ ਅਤੇ ਬਦਲੀਆਂ ਵੀ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ: ਹੁਣ ਸਤਲੁਜ ਦਾ ਪਾਣੀ ਹੋਇਆ ਜ਼ਹਿਰੀਲਾ, ਮੱਛੀਆਂ ਸਣੇ ਵੱਡੀ ਗਿਣਤੀ 'ਚ ਜਲ ਜੀਵਾਂ ਦੇ ਮਰਨ ਦਾ ਖਦਸ਼ਾ
ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਇਕਾਈ ਦਾ ਮੁੱਖ ਢਾਂਚਾ ਅਤੇ ਕੌਰ ਕਮੇਟੀ, ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਹਿਯੋਗੀ ਇਕਾਈਆਂ ਦੇ ਪ੍ਰਧਾਨਾਂ ਦਾ ਢਾਂਚਾ ਭੰਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੜੀ ਹੀ ਜਲਦੀ ਨਵੀਆਂ ਜ਼ਿੰਮੇਵਾਰੀਆਂ ਮਿਹਨਤੀ, ਵਫਾਦਾਰ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਦਿੱਤੀਆਂ ਜਾਣਗੀਆਂ। ਜਲਦੀ ਹੀ 2022 ਦੀਆਂ ਚੋਣਾਂ ਲਈ ਮਜ਼ਬੂਤ ਟੀਮ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ ਅਤੇ ਜਲਦੀ ਹੀ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਮੁੱਖ ਸੰਗਠਨ ਦਾ ਦੋਬਾਰਾ ਤੋਂ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ